34ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ ਹੈ?
35ਇਨ੍ਹਾਂ ਦੇਸ਼ਾਂ ਦੇ ਸਾਰੇ ਦੇਵਤਿਆਂ ਵਿੱਚੋਂ ਕੌਣ ਆਪਣੀ ਧਰਤੀ ਨੂੰ ਮੇਰੇ ਤੋਂ ਬਚਾ ਸਕਿਆ ਹੈ? ਤਾਂ ਫਿਰ ਯਾਹਵੇਹ ਯੇਰੂਸ਼ਲੇਮ ਨੂੰ ਮੇਰੇ ਹੱਥੋਂ ਕਿਵੇਂ ਛੁਡਾ ਸਕਦਾ ਹੈ?”
36ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ, “ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।”
37ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ, ਮਹਿਲ ਦੇ ਪ੍ਰਬੰਧਕ, ਸ਼ਬਨਾ ਸਕੱਤਰ ਅਤੇ ਆਸਾਫ਼ ਦਾ ਪੁੱਤਰ ਯੋਆਹ, ਆਪਣੇ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਗਿਆ ਅਤੇ ਉਸ ਨੂੰ ਉਹ ਗੱਲ ਦੱਸੀ ਜੋ ਸੈਨਾਪਤੀ ਨੇ ਕਹੀ ਸੀ।