10“ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ਵਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ‘ਯੇਰੂਸ਼ਲੇਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।’
11ਤੂੰ ਜ਼ਰੂਰ ਸੁਣਿਆ ਹੋਵੇਗਾ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰੇ ਦੇਸ਼ਾਂ ਨਾਲ ਕੀ ਕੀਤਾ, ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਕੀ ਤੂੰ ਬਚ ਜਾਵੇਗਾ?
12ਕੀ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੇ ਜਿਨ੍ਹਾਂ ਨੂੰ ਮੇਰੇ ਪੂਰਵਜਾਂ ਨੇ ਨਾਸ ਕੀਤਾ ਸੀ, ਅਰਥਾਤ ਗੋਜ਼ਾਨ, ਹਾਰਾਨ, ਰੇਜ਼ਫ਼ ਅਤੇ ਅਦਨ ਦੇ ਲੋਕਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ, ਉਨ੍ਹਾਂ ਨੂੰ ਛੁਡਾਇਆ ਸੀ
13ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?”
14ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਚਿੱਠੀ ਪ੍ਰਾਪਤ ਕੀਤੀ ਅਤੇ ਉਸਨੂੰ ਪੜ੍ਹਿਆ। ਫਿਰ ਉਹ ਯਾਹਵੇਹ ਦੇ ਭਵਨ ਵਿੱਚ ਗਿਆ ਅਤੇ ਇਸਨੂੰ ਯਾਹਵੇਹ ਦੇ ਅੱਗੇ ਖੋਲ ਕੇ ਰੱਖ ਦਿੱਤਾ।