2 ਰਾਜਿਆਂ 19

ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਚਿੱਠੀ ਪ੍ਰਾਪਤ ਕੀਤੀ ਅਤੇ ਉਸਨੂੰ ਪੜ੍ਹਿਆ। ਫਿਰ ਉਹ ਯਾਹਵੇਹ ਦੇ ਭਵਨ ਵਿੱਚ ਗਿਆ ਅਤੇ ਇਸਨੂੰ ਯਾਹਵੇਹ ਦੇ ਅੱਗੇ ਖੋਲ ਕੇ ਰੱਖ ਦਿੱਤਾ।

2 Kings 19:14 (UKJV) And Hezekiah received the letter of the hand of the messengers, and read it: and Hezekiah went up into the house of the LORD, and spread it before the LORD.

12ਕੀ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੇ ਜਿਨ੍ਹਾਂ ਨੂੰ ਮੇਰੇ ਪੂਰਵਜਾਂ ਨੇ ਨਾਸ ਕੀਤਾ ਸੀ, ਅਰਥਾਤ ਗੋਜ਼ਾਨ, ਹਾਰਾਨ, ਰੇਜ਼ਫ਼ ਅਤੇ ਅਦਨ ਦੇ ਲੋਕਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ, ਉਨ੍ਹਾਂ ਨੂੰ ਛੁਡਾਇਆ ਸੀ

13ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?”

14ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਚਿੱਠੀ ਪ੍ਰਾਪਤ ਕੀਤੀ ਅਤੇ ਉਸਨੂੰ ਪੜ੍ਹਿਆ। ਫਿਰ ਉਹ ਯਾਹਵੇਹ ਦੇ ਭਵਨ ਵਿੱਚ ਗਿਆ ਅਤੇ ਇਸਨੂੰ ਯਾਹਵੇਹ ਦੇ ਅੱਗੇ ਖੋਲ ਕੇ ਰੱਖ ਦਿੱਤਾ।

15ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਤੂੰ ਹੀ ਧਰਤੀ ਦੇ ਸਾਰੇ ਰਾਜਾਂ ਉੱਤੇ ਪਰਮੇਸ਼ਵਰ ਹੈ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ ਹੈ।

16ਹੇ ਯਾਹਵੇਹ, ਆਪਣਾ ਕੰਨ ਲਾ ਅਤੇ ਸੁਣ, ਹੇ ਯਾਹਵੇਹ, ਆਪਣੀਆਂ ਅੱਖਾਂ ਖੋਲ੍ਹ, ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ਵਰ ਨੂੰ ਬੋਲੀਆਂ ਮਾਰਨ ਲਈ ਆਖ ਕੇ ਘੱਲੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.