2 ਰਾਜਿਆਂ 19

ਹੇ ਯਾਹਵੇਹ, ਆਪਣਾ ਕੰਨ ਲਾ ਅਤੇ ਸੁਣ, ਹੇ ਯਾਹਵੇਹ, ਆਪਣੀਆਂ ਅੱਖਾਂ ਖੋਲ੍ਹ, ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ਵਰ ਨੂੰ ਬੋਲੀਆਂ ਮਾਰਨ ਲਈ ਆਖ ਕੇ ਘੱਲੀਆਂ ਹਨ।

2 Kings 19:16 (UKJV) LORD, bow down yours ear, and hear: open, LORD, yours eyes, and see: and hear the words of Sennacherib, which has sent him to reproach the living God.

14ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਚਿੱਠੀ ਪ੍ਰਾਪਤ ਕੀਤੀ ਅਤੇ ਉਸਨੂੰ ਪੜ੍ਹਿਆ। ਫਿਰ ਉਹ ਯਾਹਵੇਹ ਦੇ ਭਵਨ ਵਿੱਚ ਗਿਆ ਅਤੇ ਇਸਨੂੰ ਯਾਹਵੇਹ ਦੇ ਅੱਗੇ ਖੋਲ ਕੇ ਰੱਖ ਦਿੱਤਾ।

15ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਤੂੰ ਹੀ ਧਰਤੀ ਦੇ ਸਾਰੇ ਰਾਜਾਂ ਉੱਤੇ ਪਰਮੇਸ਼ਵਰ ਹੈ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ ਹੈ।

16ਹੇ ਯਾਹਵੇਹ, ਆਪਣਾ ਕੰਨ ਲਾ ਅਤੇ ਸੁਣ, ਹੇ ਯਾਹਵੇਹ, ਆਪਣੀਆਂ ਅੱਖਾਂ ਖੋਲ੍ਹ, ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ਵਰ ਨੂੰ ਬੋਲੀਆਂ ਮਾਰਨ ਲਈ ਆਖ ਕੇ ਘੱਲੀਆਂ ਹਨ।

17“ਹੇ ਯਾਹਵੇਹ, ਇਹ ਸੱਚ ਹੈ, ਅੱਸ਼ੂਰ ਦੇ ਰਾਜਿਆਂ ਨੇ ਇਨ੍ਹਾਂ ਕੌਮਾਂ ਅਤੇ ਉਨ੍ਹਾਂ ਦੀਆਂ ਧਰਤੀਆਂ ਨੂੰ ਬਰਬਾਦ ਕਰ ਦਿੱਤਾ ਹੈ।

18ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਸੁੱਟ ਦਿੱਤਾ ਹੈ ਅਤੇ ਉਹਨਾਂ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਉਹ ਦੇਵਤੇ ਨਹੀਂ ਸਨ, ਸਿਰਫ ਲੱਕੜ ਅਤੇ ਪੱਥਰ ਸਨ, ਜੋ ਮਨੁੱਖਾਂ ਦੇ ਹੱਥਾਂ ਦੁਆਰਾ ਬਣਾਏ ਗਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.