15ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਤੂੰ ਹੀ ਧਰਤੀ ਦੇ ਸਾਰੇ ਰਾਜਾਂ ਉੱਤੇ ਪਰਮੇਸ਼ਵਰ ਹੈ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ ਹੈ।
16ਹੇ ਯਾਹਵੇਹ, ਆਪਣਾ ਕੰਨ ਲਾ ਅਤੇ ਸੁਣ, ਹੇ ਯਾਹਵੇਹ, ਆਪਣੀਆਂ ਅੱਖਾਂ ਖੋਲ੍ਹ, ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ਵਰ ਨੂੰ ਬੋਲੀਆਂ ਮਾਰਨ ਲਈ ਆਖ ਕੇ ਘੱਲੀਆਂ ਹਨ।
17“ਹੇ ਯਾਹਵੇਹ, ਇਹ ਸੱਚ ਹੈ, ਅੱਸ਼ੂਰ ਦੇ ਰਾਜਿਆਂ ਨੇ ਇਨ੍ਹਾਂ ਕੌਮਾਂ ਅਤੇ ਉਨ੍ਹਾਂ ਦੀਆਂ ਧਰਤੀਆਂ ਨੂੰ ਬਰਬਾਦ ਕਰ ਦਿੱਤਾ ਹੈ।
18ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਸੁੱਟ ਦਿੱਤਾ ਹੈ ਅਤੇ ਉਹਨਾਂ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਉਹ ਦੇਵਤੇ ਨਹੀਂ ਸਨ, ਸਿਰਫ ਲੱਕੜ ਅਤੇ ਪੱਥਰ ਸਨ, ਜੋ ਮਨੁੱਖਾਂ ਦੇ ਹੱਥਾਂ ਦੁਆਰਾ ਬਣਾਏ ਗਏ ਸਨ।
19ਹੁਣ ਹੇ ਯਾਹਵੇਹ ਸਾਡੇ ਪਰਮੇਸ਼ਵਰ ਸਾਨੂੰ ਉਸ ਦੇ ਹੱਥੋਂ ਛੁਡਾ ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਤੂੰ ਹੀ ਯਾਹਵੇਹ ਪਰਮੇਸ਼ਵਰ ਹੈ।”