16ਹੇ ਯਾਹਵੇਹ, ਆਪਣਾ ਕੰਨ ਲਾ ਅਤੇ ਸੁਣ, ਹੇ ਯਾਹਵੇਹ, ਆਪਣੀਆਂ ਅੱਖਾਂ ਖੋਲ੍ਹ, ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ਵਰ ਨੂੰ ਬੋਲੀਆਂ ਮਾਰਨ ਲਈ ਆਖ ਕੇ ਘੱਲੀਆਂ ਹਨ।
17“ਹੇ ਯਾਹਵੇਹ, ਇਹ ਸੱਚ ਹੈ, ਅੱਸ਼ੂਰ ਦੇ ਰਾਜਿਆਂ ਨੇ ਇਨ੍ਹਾਂ ਕੌਮਾਂ ਅਤੇ ਉਨ੍ਹਾਂ ਦੀਆਂ ਧਰਤੀਆਂ ਨੂੰ ਬਰਬਾਦ ਕਰ ਦਿੱਤਾ ਹੈ।
18ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਸੁੱਟ ਦਿੱਤਾ ਹੈ ਅਤੇ ਉਹਨਾਂ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਉਹ ਦੇਵਤੇ ਨਹੀਂ ਸਨ, ਸਿਰਫ ਲੱਕੜ ਅਤੇ ਪੱਥਰ ਸਨ, ਜੋ ਮਨੁੱਖਾਂ ਦੇ ਹੱਥਾਂ ਦੁਆਰਾ ਬਣਾਏ ਗਏ ਸਨ।
19ਹੁਣ ਹੇ ਯਾਹਵੇਹ ਸਾਡੇ ਪਰਮੇਸ਼ਵਰ ਸਾਨੂੰ ਉਸ ਦੇ ਹੱਥੋਂ ਛੁਡਾ ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਤੂੰ ਹੀ ਯਾਹਵੇਹ ਪਰਮੇਸ਼ਵਰ ਹੈ।”
20ਤਦ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਸੁਨੇਹਾ ਭੇਜਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ, ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਸ਼ੂਰ ਦੇ ਰਾਜੇ ਸਨਹੇਰੀਬ ਬਾਰੇ ਤੇਰੀ ਪ੍ਰਾਰਥਨਾ ਸੁਣ ਲਈ ਹੈ।