2 ਰਾਜਿਆਂ 19

ਉਸ ਨੇ ਮਹਿਲ ਦੇ ਪ੍ਰਬੰਧਕ ਅਲਯਾਕੀਮ ਨੂੰ, ਸ਼ਬਨਾ ਸਕੱਤਰ ਨੂੰ ਅਤੇ ਪ੍ਰਧਾਨ ਜਾਜਕਾਂ ਨੂੰ, ਜੋ ਤੱਪੜ ਪਹਿਨੇ ਹੋਏ ਸਨ, ਆਮੋਸ ਦੇ ਪੁੱਤਰ ਯਸ਼ਾਯਾਹ ਨਬੀ ਕੋਲ ਭੇਜਿਆ।

2 Kings 19:2 (UKJV) And he sent Eliakim, which was over the household, and Shebna the scribe, and the elders of the priests, covered with sackcloth, to Isaiah the prophet the son of Amoz.

1ਜਦੋਂ ਰਾਜਾ ਹਿਜ਼ਕੀਯਾਹ ਨੇ ਇਹ ਸੁਣਿਆ, ਉਸਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਆਲੇ-ਦੁਆਲੇ ਤੱਪੜ ਲਪੇਟ ਲਿਆ ਅਤੇ ਯਾਹਵੇਹ ਦੇ ਭਵਨ ਵਿੱਚ ਗਿਆ।

2ਉਸ ਨੇ ਮਹਿਲ ਦੇ ਪ੍ਰਬੰਧਕ ਅਲਯਾਕੀਮ ਨੂੰ, ਸ਼ਬਨਾ ਸਕੱਤਰ ਨੂੰ ਅਤੇ ਪ੍ਰਧਾਨ ਜਾਜਕਾਂ ਨੂੰ, ਜੋ ਤੱਪੜ ਪਹਿਨੇ ਹੋਏ ਸਨ, ਆਮੋਸ ਦੇ ਪੁੱਤਰ ਯਸ਼ਾਯਾਹ ਨਬੀ ਕੋਲ ਭੇਜਿਆ।

3ਉਨ੍ਹਾਂ ਨੇ ਉਸਨੂੰ ਕਿਹਾ, “ਹਿਜ਼ਕੀਯਾਹ ਇਹ ਆਖਦਾ ਹੈ, ਇਹ ਦਿਨ ਦੁੱਖ, ਝਿੜਕ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।

4ਹੋ ਸਕਦਾ ਹੈ ਕਿ ਯਾਹਵੇਹ ਤੇਰਾ ਪਰਮੇਸ਼ਵਰ ਸੈਨਾਪਤੀ ਦੀਆਂ ਸਾਰੀਆਂ ਗੱਲਾਂ ਸੁਣ ਲਵੇ, ਜਿਸ ਨੂੰ ਉਸ ਦੇ ਮਾਲਕ, ਅੱਸ਼ੂਰ ਦੇ ਰਾਜੇ ਨੇ ਜਿਉਂਦੇ ਪਰਮੇਸ਼ਵਰ ਦਾ ਮਜ਼ਾਕ ਉਡਾਉਣ ਲਈ ਭੇਜਿਆ ਹੈ, ਅਤੇ ਉਹ ਉਸ ਨੂੰ ਇਨ੍ਹਾਂ ਸ਼ਬਦਾਂ ਲਈ ਝਿੜਕੇਗਾ। ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਸੁਣੀਆਂ ਹਨ। ਇਸ ਲਈ ਬਚੇ ਹੋਏ ਲੋਕਾਂ ਲਈ ਪ੍ਰਾਰਥਨਾ ਕਰੋ ਜੋ ਅਜੇ ਵੀ ਬਚੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.