2 ਰਾਜਿਆਂ 19

ਤਦ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਸੁਨੇਹਾ ਭੇਜਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ, ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਸ਼ੂਰ ਦੇ ਰਾਜੇ ਸਨਹੇਰੀਬ ਬਾਰੇ ਤੇਰੀ ਪ੍ਰਾਰਥਨਾ ਸੁਣ ਲਈ ਹੈ।

2 Kings 19:20 (UKJV) Then Isaiah the son of Amoz sent to Hezekiah, saying, Thus says the LORD God of Israel, That which you have prayed to me against Sennacherib king of Assyria I have heard.

18ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਸੁੱਟ ਦਿੱਤਾ ਹੈ ਅਤੇ ਉਹਨਾਂ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਉਹ ਦੇਵਤੇ ਨਹੀਂ ਸਨ, ਸਿਰਫ ਲੱਕੜ ਅਤੇ ਪੱਥਰ ਸਨ, ਜੋ ਮਨੁੱਖਾਂ ਦੇ ਹੱਥਾਂ ਦੁਆਰਾ ਬਣਾਏ ਗਏ ਸਨ।

19ਹੁਣ ਹੇ ਯਾਹਵੇਹ ਸਾਡੇ ਪਰਮੇਸ਼ਵਰ ਸਾਨੂੰ ਉਸ ਦੇ ਹੱਥੋਂ ਛੁਡਾ ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਤੂੰ ਹੀ ਯਾਹਵੇਹ ਪਰਮੇਸ਼ਵਰ ਹੈ।”

20ਤਦ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਸੁਨੇਹਾ ਭੇਜਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ, ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਸ਼ੂਰ ਦੇ ਰਾਜੇ ਸਨਹੇਰੀਬ ਬਾਰੇ ਤੇਰੀ ਪ੍ਰਾਰਥਨਾ ਸੁਣ ਲਈ ਹੈ।

21ਇਹ ਉਹ ਸ਼ਬਦ ਹੈ ਜੋ ਯਾਹਵੇਹ ਨੇ ਉਸ ਦੇ ਵਿਰੁੱਧ ਬੋਲਿਆ ਹੈ: “ ‘ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ ਅਤੇ ਤੇਰਾ ਮਜ਼ਾਕ ਉਡਾਉਂਦੀ ਹੈ। ਯੇਰੂਸ਼ਲੇਮ ਦੀ ਧੀ ਆਪਣਾ ਸਿਰ ਹਿਲਾਉਂਦੀ ਹੈ ਜਦੋਂ ਤੂੰ ਭੱਜਦਾ ਹੈ।

22ਇਹ ਕੌਣ ਹੈ ਜਿਸਦਾ ਤੂੰ ਮਜ਼ਾਕ ਉਡਾਇਆ ਹੈ ਅਤੇ ਨਿੰਦਿਆ ਕੀਤੀ ਹੈ? ਤੂੰ ਕਿਸ ਦੇ ਵਿਰੁੱਧ ਆਵਾਜ਼ ਉਠਾਈ ਹੈ ਅਤੇ ਆਪਣੀਆਂ ਅੱਖਾਂ ਹੰਕਾਰ ਨਾਲ ਉੱਚੀਆਂ ਕੀਤੀਆਂ ਹਨ? ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦੇ ਵਿਰੁੱਧ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.