2 ਰਾਜਿਆਂ 19

“ਤਦ ਹਿਜ਼ਕੀਯਾਹ ਇਹ ਤੇਰੇ ਲਈ ਨਿਸ਼ਾਨ ਹੋਵੇਗਾ: “ਇਸ ਸਾਲ ਤੁਸੀਂ ਉਹ ਖਾਓਗੇ ਜੋ ਆਪਣੇ ਆਪ ਉੱਗਦਾ ਹੈ, ਅਤੇ ਦੂਸਰੇ ਸਾਲ ਜੋ ਉਸ ਤੋਂ ਉੱਗਦਾ ਹੈ। ਪਰ ਤੀਸਰੇ ਸਾਲ ਬੀਜੋ ਅਤੇ ਵੱਢੋ, ਅੰਗੂਰੀ ਬਾਗ ਲਗਾਓ ਅਤੇ ਉਹਨਾਂ ਦਾ ਫਲ ਖਾਓ।

2 Kings 19:29 (UKJV) And this shall be a sign unto you, All of you shall eat this year such things as grow of themselves, and in the second year that which springs of the same; and in the third year sow all of you, and reap, and plant vineyards, and eat the fruits thereof.

27“ ‘ਪਰ ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਹੋ ਅਤੇ ਕਦੋਂ ਆਉਂਦੇ ਹੋ ਅਤੇ ਤੁਸੀਂ ਮੇਰੇ ਵਿਰੁੱਧ ਕਿਵੇਂ ਗੁੱਸੇ ਹੋ।

28ਕਿਉਂ ਜੋ ਤੇਰਾ ਮੇਰੇ ਉੱਤੇ ਗੁੱਸਾ ਅਤੇ ਕਿਉਂਕਿ ਤੇਰੀ ਬੇਇੱਜ਼ਤੀ ਮੇਰੇ ਕੰਨਾਂ ਤੱਕ ਪਹੁੰਚ ਗਈ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਮੈਂ ਤੁਹਾਨੂੰ ਉਸੇ ਰਾਸਤੇ ਵਾਪਸ ਕਰ ਦਿਆਂਗਾ ਜਿਸ ਰਾਸਤੇ ਤੁਸੀਂ ਆਏ ਹੋ।’

29“ਤਦ ਹਿਜ਼ਕੀਯਾਹ ਇਹ ਤੇਰੇ ਲਈ ਨਿਸ਼ਾਨ ਹੋਵੇਗਾ: “ਇਸ ਸਾਲ ਤੁਸੀਂ ਉਹ ਖਾਓਗੇ ਜੋ ਆਪਣੇ ਆਪ ਉੱਗਦਾ ਹੈ, ਅਤੇ ਦੂਸਰੇ ਸਾਲ ਜੋ ਉਸ ਤੋਂ ਉੱਗਦਾ ਹੈ। ਪਰ ਤੀਸਰੇ ਸਾਲ ਬੀਜੋ ਅਤੇ ਵੱਢੋ, ਅੰਗੂਰੀ ਬਾਗ ਲਗਾਓ ਅਤੇ ਉਹਨਾਂ ਦਾ ਫਲ ਖਾਓ।

30ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।

31ਕਿਉਂ ਜੋ ਯੇਰੂਸ਼ਲੇਮ ਵਿੱਚੋਂ ਇੱਕ ਬਕੀਆ ਆਵੇਗਾ, ਅਤੇ ਸੀਯੋਨ ਪਰਬਤ ਤੋਂ ਬਚਣ ਵਾਲਿਆਂ ਦਾ ਇੱਕ ਸਮੂਹ। ਯਾਹਵੇਹ ਸਰਬਸ਼ਕਤੀਮਾਨ ਅਣਖ ਨਾਲ ਇਸ ਨੂੰ ਪੂਰਾ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.