28ਕਿਉਂ ਜੋ ਤੇਰਾ ਮੇਰੇ ਉੱਤੇ ਗੁੱਸਾ ਅਤੇ ਕਿਉਂਕਿ ਤੇਰੀ ਬੇਇੱਜ਼ਤੀ ਮੇਰੇ ਕੰਨਾਂ ਤੱਕ ਪਹੁੰਚ ਗਈ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਮੈਂ ਤੁਹਾਨੂੰ ਉਸੇ ਰਾਸਤੇ ਵਾਪਸ ਕਰ ਦਿਆਂਗਾ ਜਿਸ ਰਾਸਤੇ ਤੁਸੀਂ ਆਏ ਹੋ।’
29“ਤਦ ਹਿਜ਼ਕੀਯਾਹ ਇਹ ਤੇਰੇ ਲਈ ਨਿਸ਼ਾਨ ਹੋਵੇਗਾ: “ਇਸ ਸਾਲ ਤੁਸੀਂ ਉਹ ਖਾਓਗੇ ਜੋ ਆਪਣੇ ਆਪ ਉੱਗਦਾ ਹੈ, ਅਤੇ ਦੂਸਰੇ ਸਾਲ ਜੋ ਉਸ ਤੋਂ ਉੱਗਦਾ ਹੈ। ਪਰ ਤੀਸਰੇ ਸਾਲ ਬੀਜੋ ਅਤੇ ਵੱਢੋ, ਅੰਗੂਰੀ ਬਾਗ ਲਗਾਓ ਅਤੇ ਉਹਨਾਂ ਦਾ ਫਲ ਖਾਓ।
30ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।
31ਕਿਉਂ ਜੋ ਯੇਰੂਸ਼ਲੇਮ ਵਿੱਚੋਂ ਇੱਕ ਬਕੀਆ ਆਵੇਗਾ, ਅਤੇ ਸੀਯੋਨ ਪਰਬਤ ਤੋਂ ਬਚਣ ਵਾਲਿਆਂ ਦਾ ਇੱਕ ਸਮੂਹ। ਯਾਹਵੇਹ ਸਰਬਸ਼ਕਤੀਮਾਨ ਅਣਖ ਨਾਲ ਇਸ ਨੂੰ ਪੂਰਾ ਕਰੇਗਾ।
32“ਇਸ ਲਈ ਯਾਹਵੇਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ ‘ਉਹ ਨਾ ਇਸ ਸ਼ਹਿਰ ਵਿੱਚ ਵੜੇਗਾ ਅਤੇ ਨਾ ਹੀ ਇੱਥੇ ਤੀਰ ਚਲਾਵੇਗਾ। ਉਹ ਉਸ ਦੇ ਅੱਗੇ ਢਾਲ਼ ਲੈ ਕੇ ਨਹੀਂ ਆਵੇਗਾ ਨਾ ਉਸ ਦੇ ਵਿਰੁੱਧ ਘੇਰਾਬੰਦੀ ਕਰੇਗਾ।