31ਕਿਉਂ ਜੋ ਯੇਰੂਸ਼ਲੇਮ ਵਿੱਚੋਂ ਇੱਕ ਬਕੀਆ ਆਵੇਗਾ, ਅਤੇ ਸੀਯੋਨ ਪਰਬਤ ਤੋਂ ਬਚਣ ਵਾਲਿਆਂ ਦਾ ਇੱਕ ਸਮੂਹ। ਯਾਹਵੇਹ ਸਰਬਸ਼ਕਤੀਮਾਨ ਅਣਖ ਨਾਲ ਇਸ ਨੂੰ ਪੂਰਾ ਕਰੇਗਾ।
32“ਇਸ ਲਈ ਯਾਹਵੇਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ ‘ਉਹ ਨਾ ਇਸ ਸ਼ਹਿਰ ਵਿੱਚ ਵੜੇਗਾ ਅਤੇ ਨਾ ਹੀ ਇੱਥੇ ਤੀਰ ਚਲਾਵੇਗਾ। ਉਹ ਉਸ ਦੇ ਅੱਗੇ ਢਾਲ਼ ਲੈ ਕੇ ਨਹੀਂ ਆਵੇਗਾ ਨਾ ਉਸ ਦੇ ਵਿਰੁੱਧ ਘੇਰਾਬੰਦੀ ਕਰੇਗਾ।
33ਜਿਸ ਰਾਸਤੇ ਵੱਲ ਉਹ ਆਇਆ ਸੀ ਉਸੇ ਰਾਸਤੇ ਵਾਪਸ ਆ ਜਾਵੇਗਾ; ਉਹ ਇਸ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ, ਯਾਹਵੇਹ ਦਾ ਵਾਕ ਹੈ।
34ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ ਅਤੇ ਇਸ ਨੂੰ ਬਚਾਵਾਂਗਾ, ਆਪਣੇ ਲਈ ਅਤੇ ਮੇਰੇ ਸੇਵਕ ਦਾਵੀਦ ਦੀ ਖ਼ਾਤਰ।’ ”
35ਉਸ ਰਾਤ ਯਾਹਵੇਹ ਦਾ ਦੂਤ ਬਾਹਰ ਨਿੱਕਲ ਕੇ ਅੱਸ਼ੂਰੀਆਂ ਡੇਰੇ ਵਿੱਚ ਗਿਆ ਅਤੇ ਇੱਕ ਲੱਖ ਪਚਾਸੀ ਹਜ਼ਾਰ ਮਨੁੱਖ ਮਾਰ ਦਿੱਤੇ। ਜਦੋਂ ਲੋਕ ਅਗਲੀ ਸਵੇਰੇ ਨੂੰ ਉੱਠੇ ਤਾਂ ਉੱਥੇ ਸਾਰੀਆਂ ਲਾਸ਼ਾਂ ਹੀ ਸਨ!