2 ਰਾਜਿਆਂ 19

ਯਸ਼ਾਯਾਹ ਨੇ ਉਨ੍ਹਾਂ ਨੂੰ ਕਿਹਾ, “ਆਪਣੇ ਸੁਆਮੀ ਨੂੰ ਆਖੋ, ‘ਯਾਹਵੇਹ ਇਹ ਆਖਦਾ ਹੈ ਕਿ ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬੋਲਿਆ ਹੈ, ਨਾ ਡਰੀਂ।

2 Kings 19:6 (UKJV) And Isaiah said unto them, Thus shall all of you say to your master, Thus says the LORD, Be not afraid of the words which you have heard, with which the servants of the king of Assyria have blasphemed me.

4ਹੋ ਸਕਦਾ ਹੈ ਕਿ ਯਾਹਵੇਹ ਤੇਰਾ ਪਰਮੇਸ਼ਵਰ ਸੈਨਾਪਤੀ ਦੀਆਂ ਸਾਰੀਆਂ ਗੱਲਾਂ ਸੁਣ ਲਵੇ, ਜਿਸ ਨੂੰ ਉਸ ਦੇ ਮਾਲਕ, ਅੱਸ਼ੂਰ ਦੇ ਰਾਜੇ ਨੇ ਜਿਉਂਦੇ ਪਰਮੇਸ਼ਵਰ ਦਾ ਮਜ਼ਾਕ ਉਡਾਉਣ ਲਈ ਭੇਜਿਆ ਹੈ, ਅਤੇ ਉਹ ਉਸ ਨੂੰ ਇਨ੍ਹਾਂ ਸ਼ਬਦਾਂ ਲਈ ਝਿੜਕੇਗਾ। ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਸੁਣੀਆਂ ਹਨ। ਇਸ ਲਈ ਬਚੇ ਹੋਏ ਲੋਕਾਂ ਲਈ ਪ੍ਰਾਰਥਨਾ ਕਰੋ ਜੋ ਅਜੇ ਵੀ ਬਚੇ ਹਨ।”

5ਜਦੋਂ ਰਾਜਾ ਹਿਜ਼ਕੀਯਾਹ ਦੇ ਅਧਿਕਾਰੀ ਯਸ਼ਾਯਾਹ ਕੋਲ ਆਏ,

6ਯਸ਼ਾਯਾਹ ਨੇ ਉਨ੍ਹਾਂ ਨੂੰ ਕਿਹਾ, “ਆਪਣੇ ਸੁਆਮੀ ਨੂੰ ਆਖੋ, ‘ਯਾਹਵੇਹ ਇਹ ਆਖਦਾ ਹੈ ਕਿ ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬੋਲਿਆ ਹੈ, ਨਾ ਡਰੀਂ।

7ਸੁਣੋ! ਜਦੋਂ ਉਹ ਇੱਕ ਖਾਸ ਖ਼ਬਰ ਸੁਣੇਗਾ, ਮੈਂ ਉਸਨੂੰ ਉਸਦੇ ਆਪਣੇ ਦੇਸ਼ ਵਾਪਸ ਜਾਣ ਲਈ ਤਿਆਰ ਕਰਾਂਗਾ, ਅਤੇ ਉੱਥੇ ਮੈਂ ਉਸਨੂੰ ਤਲਵਾਰ ਨਾਲ ਵੱਢ ਸੁੱਟਾਂਗਾ।’ ”

8ਜਦੋਂ ਸੈਨਾਪਤੀ ਨੇ ਸੁਣਿਆ ਕਿ ਅੱਸ਼ੂਰ ਦਾ ਰਾਜਾ ਲਾਕੀਸ਼ ਛੱਡ ਗਿਆ ਹੈ, ਤਾਂ ਉਹ ਪਿੱਛੇ ਹਟ ਗਿਆ ਅਤੇ ਉਸਨੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਲੜਦਿਆਂ ਦੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.