2 ਰਾਜਿਆਂ 2

ਜਦੋਂ ਯਾਹਵੇਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ।

2 Kings 2:1 (UKJV) And it came to pass, when the LORD would take up Elijah into heaven by a whirlwind, that Elijah went with Elisha from Gilgal.

1ਜਦੋਂ ਯਾਹਵੇਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ।

2ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਾਹਵੇਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਾਹਵੇਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ।” ਇਸ ਲਈ ਉਹ ਬੈਤਏਲ ਨੂੰ ਚਲੇ ਗਏ।

3ਬੈਤਏਲ ਵਿੱਚ ਨਬੀਆਂ ਦਾ ਸਮੂਹ ਅਲੀਸ਼ਾ ਕੋਲ ਆਇਆ ਅਤੇ ਪੁੱਛਿਆ, “ਕੀ ਤੈਨੂੰ ਪਤਾ ਹੈ ਕਿ ਅੱਜ ਯਾਹਵੇਹ ਤੇਰੇ ਮਾਲਕ ਨੂੰ ਤੇਰੇ ਕੋਲੋਂ ਚੁੱਕ ਲਵੇਗਾ?” ਅਲੀਸ਼ਾ ਨੇ ਜਵਾਬ ਦਿੱਤਾ, “ਹਾਂ, ਮੈਂ ਜਾਣਦਾ ਹਾਂ, ਇਸ ਲਈ ਤੁਸੀਂ ਚੁੱਪ ਰਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.