2 ਰਾਜਿਆਂ 2

ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ, ਤਾਂ ਅਚਾਨਕ ਉੱਥੇ ਅਗਨ ਰੱਥ ਅਤੇ ਅਗਨ ਘੋੜੇ ਪ੍ਰਗਟ ਹੋਏ ਜਿੰਨ੍ਹਾਂ ਨੇ ਉਹਨਾਂ ਦੋਹਾਂ ਨੂੰ ਵੱਖ-ਵੱਖ ਕਰ ਦਿੱਤਾ ਅਤੇ ਏਲੀਯਾਹ ਇੱਕ ਵਾਵਰੋਲੇ ਵਿੱਚ ਸਵਰਗ ਨੂੰ ਉਠਾਇਆ ਗਿਆ।

2 Kings 2:11 (UKJV) And it came to pass, as they still went on, and talked, that, behold, there appeared a chariot of fire, and horses of fire, and parted them both asunder; and Elijah went up by a whirlwind into heaven.

9ਜਦੋਂ ਉਹ ਪਾਰ ਹੋ ਗਏ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਮੈਨੂੰ ਦੱਸ, ਮੈਂ ਤੇਰੇ ਲਈ ਕੀ ਕਰ ਸਕਦਾ ਹਾਂ ਇਸ ਤੋਂ ਪਹਿਲਾਂ ਕਿ ਮੈਨੂੰ ਤੇਰੇ ਕੋਲੋਂ ਖੋਹ ਲਿਆ ਜਾਵੇ?” ਅਲੀਸ਼ਾ ਨੇ ਜਵਾਬ ਦਿੱਤਾ, “ਮੈਨੂੰ ਤੁਹਾਡੀ ਆਤਮਾ ਦਾ ਦੋਹਰਾ ਹਿੱਸਾ ਪ੍ਰਾਪਤ ਹੋ ਜਾਵੇ।”

10ਏਲੀਯਾਹ ਨੇ ਕਿਹਾ, “ਤੂੰ ਇੱਕ ਔਖੀ ਚੀਜ਼ ਮੰਗੀ ਹੈ, ਫਿਰ ਵੀ ਜੇ ਤੂੰ ਮੈਨੂੰ ਜਾਂਦੇ ਹੋਏ ਵੇਖੇਂ ਜਦੋਂ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਨਾਲ ਉਵੇਂ ਹੀ ਹੋਵੇਗਾ, ਪਰ ਤੂੰ ਜੇ ਨਹੀਂ ਵੇਖਿਆ ਤਾਂ ਇਹ ਨਹੀਂ ਹੋਵੇਗਾ।”

11ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ, ਤਾਂ ਅਚਾਨਕ ਉੱਥੇ ਅਗਨ ਰੱਥ ਅਤੇ ਅਗਨ ਘੋੜੇ ਪ੍ਰਗਟ ਹੋਏ ਜਿੰਨ੍ਹਾਂ ਨੇ ਉਹਨਾਂ ਦੋਹਾਂ ਨੂੰ ਵੱਖ-ਵੱਖ ਕਰ ਦਿੱਤਾ ਅਤੇ ਏਲੀਯਾਹ ਇੱਕ ਵਾਵਰੋਲੇ ਵਿੱਚ ਸਵਰਗ ਨੂੰ ਉਠਾਇਆ ਗਿਆ।

12ਅਲੀਸ਼ਾ ਨੇ ਇਹ ਵੇਖਿਆ ਅਤੇ ਚੀਕਿਆ, “ਹੇ ਮੇਰੇ ਪਿਤਾ! ਹੇ ਮੇਰੇ ਪਿਤਾ! ਮੈਂ ਇਸਰਾਏਲ ਦੇ ਰੱਥਾਂ ਅਤੇ ਘੋੜਸਵਾਰਾਂ ਨੂੰ ਦੇਖਦਾ ਹਾਂ!” ਜਦ ਅਲੀਸ਼ਾ ਨੇ ਉਸਨੂੰ ਫਿਰ ਨਹੀਂ ਦੇਖਿਆ ਤਾਂ ਉਸ ਨੇ ਉਸ ਦਾ ਕੱਪੜਾ ਫ਼ੜ ਲਿਆ ਅਤੇ ਉਦਾਸ ਹੋ ਕੇ ਉਸ ਕੱਪੜੇ ਦੋ ਟੁਕੜੇ ਕਰ ਦਿੱਤੇ।

13ਤਦ ਅਲੀਸ਼ਾ ਨੇ ਏਲੀਯਾਹ ਦੀ ਚਾਦਰ ਜੋ ਉਸ ਦੇ ਉੱਤੋਂ ਡਿੱਗੀ ਸੀ ਚੁੱਕ ਲਈ ਅਤੇ ਵਾਪਸ ਜਾ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.