2 ਰਾਜਿਆਂ 2

ਉਸ ਨੇ ਏਲੀਯਾਹ ਤੋਂ ਡਿੱਗੀ ਹੋਈ ਚਾਦਰ ਨੂੰ ਲੈ ਲਿਆ ਅਤੇ ਪਾਣੀ ਉੱਤੇ ਮਾਰਿਆ। ਉਸ ਨੇ ਆਖਿਆ, “ਯਾਹਵੇਹ ਏਲੀਯਾਹ ਦਾ ਪਰਮੇਸ਼ਵਰ ਕਿੱਥੇ ਹੈ?” ਜਦੋਂ ਉਸਨੇ ਪਾਣੀ ਨੂੰ ਮਾਰਿਆ, ਤਾਂ ਇਹ ਸੱਜੇ ਅਤੇ ਖੱਬੇ ਪਾਸੇ ਦੋ ਹਿੱਸਿਆ ਵਿੱਚ ਵੰਡਿਆ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।

2 Kings 2:14 (UKJV) And he took the mantle of Elijah that fell from him, and stroke the waters, and said, Where is the LORD God of Elijah? and when he also had smitten the waters, they parted here and thither: and Elisha went over.

12ਅਲੀਸ਼ਾ ਨੇ ਇਹ ਵੇਖਿਆ ਅਤੇ ਚੀਕਿਆ, “ਹੇ ਮੇਰੇ ਪਿਤਾ! ਹੇ ਮੇਰੇ ਪਿਤਾ! ਮੈਂ ਇਸਰਾਏਲ ਦੇ ਰੱਥਾਂ ਅਤੇ ਘੋੜਸਵਾਰਾਂ ਨੂੰ ਦੇਖਦਾ ਹਾਂ!” ਜਦ ਅਲੀਸ਼ਾ ਨੇ ਉਸਨੂੰ ਫਿਰ ਨਹੀਂ ਦੇਖਿਆ ਤਾਂ ਉਸ ਨੇ ਉਸ ਦਾ ਕੱਪੜਾ ਫ਼ੜ ਲਿਆ ਅਤੇ ਉਦਾਸ ਹੋ ਕੇ ਉਸ ਕੱਪੜੇ ਦੋ ਟੁਕੜੇ ਕਰ ਦਿੱਤੇ।

13ਤਦ ਅਲੀਸ਼ਾ ਨੇ ਏਲੀਯਾਹ ਦੀ ਚਾਦਰ ਜੋ ਉਸ ਦੇ ਉੱਤੋਂ ਡਿੱਗੀ ਸੀ ਚੁੱਕ ਲਈ ਅਤੇ ਵਾਪਸ ਜਾ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ।

14ਉਸ ਨੇ ਏਲੀਯਾਹ ਤੋਂ ਡਿੱਗੀ ਹੋਈ ਚਾਦਰ ਨੂੰ ਲੈ ਲਿਆ ਅਤੇ ਪਾਣੀ ਉੱਤੇ ਮਾਰਿਆ। ਉਸ ਨੇ ਆਖਿਆ, “ਯਾਹਵੇਹ ਏਲੀਯਾਹ ਦਾ ਪਰਮੇਸ਼ਵਰ ਕਿੱਥੇ ਹੈ?” ਜਦੋਂ ਉਸਨੇ ਪਾਣੀ ਨੂੰ ਮਾਰਿਆ, ਤਾਂ ਇਹ ਸੱਜੇ ਅਤੇ ਖੱਬੇ ਪਾਸੇ ਦੋ ਹਿੱਸਿਆ ਵਿੱਚ ਵੰਡਿਆ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।

15ਯਰੀਹੋ ਦੇ ਨਬੀਆਂ ਦੀ ਟੋਲੀ ਜੋ ਉਸਦੇ ਸਾਹਮਣੇ ਦੇਖ ਰਹੇ ਸਨ, ਉਹਨਾਂ ਕਿਹਾ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਅਤੇ ਉਹ ਉਸ ਨੂੰ ਮਿਲਣ ਲਈ ਗਏ ਅਤੇ ਉਸ ਦੇ ਅੱਗੇ ਜ਼ਮੀਨ ਉੱਤੇ ਮੱਥਾ ਟੇਕਿਆ।

16“ਵੇਖ” ਉਹਨਾਂ ਨੇ ਕਿਹਾ, “ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਹਨਾਂ ਨੂੰ ਜਾਣ ਦਿਓ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਸ਼ਾਇਦ ਯਾਹਵੇਹ ਦੇ ਆਤਮਾ ਨੇ ਉਸਨੂੰ ਉਠਾ ਕੇ ਕਿਸੇ ਪਹਾੜ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਦਿੱਤਾ ਹੋਵੇ।” ਅਲੀਸ਼ਾ ਨੇ ਜਵਾਬ ਦਿੱਤਾ, “ਨਹੀਂ ਉਹਨਾਂ ਨੂੰ ਨਾ ਭੇਜੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.