2 ਰਾਜਿਆਂ 2

ਜਦੋਂ ਉਹ ਅਲੀਸ਼ਾ ਕੋਲ ਜੋ ਯਰੀਹੋ ਵਿੱਚ ਠਹਿਰਿਆ ਹੋਇਆ ਸੀ ਮੁੜ ਕੇ ਆਏ ਅਤੇ ਉਸ ਨੇ ਉਹਨਾਂ ਨੂੰ ਆਖਿਆ, ਕੀ ਮੈਂ ਤੁਹਾਨੂੰ ਨਹੀਂ ਆਖਿਆ, ਜੋ ਨਾ ਜਾਣਾ?

2 Kings 2:18 (UKJV) And when they came again to him, (for he tarried at Jericho,) he said unto them, Did I not say unto you, Go not?

16“ਵੇਖ” ਉਹਨਾਂ ਨੇ ਕਿਹਾ, “ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਹਨਾਂ ਨੂੰ ਜਾਣ ਦਿਓ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਸ਼ਾਇਦ ਯਾਹਵੇਹ ਦੇ ਆਤਮਾ ਨੇ ਉਸਨੂੰ ਉਠਾ ਕੇ ਕਿਸੇ ਪਹਾੜ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਦਿੱਤਾ ਹੋਵੇ।” ਅਲੀਸ਼ਾ ਨੇ ਜਵਾਬ ਦਿੱਤਾ, “ਨਹੀਂ ਉਹਨਾਂ ਨੂੰ ਨਾ ਭੇਜੋ।”

17ਪਰ ਜਦ ਉਹਨਾਂ ਨੇ ਬਹੁਤ ਜ਼ਿੱਦ ਕੀਤੀ ਕਿ ਉਹ ਸ਼ਰਮਿੰਦਾ ਹੋ ਗਿਆ। ਇਸ ਲਈ ਉਸਨੇ ਕਿਹਾ, “ਉਹਨਾਂ ਨੂੰ ਭੇਜੋ।” ਅਤੇ ਉਹਨਾਂ ਨੇ ਪੰਜਾਹ ਮਨੁੱਖ ਭੇਜੇ ਜਿਨ੍ਹਾਂ ਨੇ ਤਿੰਨ ਦਿਨ ਤੱਕ ਖੋਜ ਕੀਤੀ ਪਰ ਉਹਨਾਂ ਨੂੰ ਨਾ ਲੱਭਿਆ।

18ਜਦੋਂ ਉਹ ਅਲੀਸ਼ਾ ਕੋਲ ਜੋ ਯਰੀਹੋ ਵਿੱਚ ਠਹਿਰਿਆ ਹੋਇਆ ਸੀ ਮੁੜ ਕੇ ਆਏ ਅਤੇ ਉਸ ਨੇ ਉਹਨਾਂ ਨੂੰ ਆਖਿਆ, ਕੀ ਮੈਂ ਤੁਹਾਨੂੰ ਨਹੀਂ ਆਖਿਆ, ਜੋ ਨਾ ਜਾਣਾ?

19ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਦੇਖੋ, ਸਾਡੇ ਸੁਆਮੀ, ਇਹ ਸ਼ਹਿਰ ਕਿੰਨੀ ਵਧੀਆ ਥਾਂ ਤੇ ਹੈ, ਜਿਵੇਂ ਕਿ ਤੁਸੀਂ ਦੇਖ ਸਕਦੇ ਹੋ, ਪਰ ਪਾਣੀ ਖ਼ਰਾਬ ਅਤੇ ਧਰਤੀ ਬੰਜਰ ਜਿਹੀ ਹੈ।”

20ਉਸਨੇ ਕਿਹਾ, “ਮੇਰੇ ਲਈ ਇੱਕ ਨਵਾਂ ਕਟੋਰਾ ਲਿਆਓ ਅਤੇ ਉਸ ਵਿੱਚ ਨਮਕ ਪਾ ਦਿਓ।” ਤਦ ਉਹ ਉਸਦੇ ਕੋਲ ਲੈ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.