9ਯਸ਼ਾਯਾਹ ਨੇ ਜਵਾਬ ਦਿੱਤਾ, “ਇਹ ਤੇਰੇ ਲਈ ਯਾਹਵੇਹ ਦਾ ਚਿੰਨ੍ਹ ਹੈ ਕਿ ਯਾਹਵੇਹ ਉਹੀ ਕਰੇਗਾ ਜੋ ਉਸਨੇ ਵਾਅਦਾ ਕੀਤਾ ਹੈ, ਕੀ ਪਰਛਾਵਾਂ ਦਸ ਕਦਮ ਅੱਗੇ ਜਾਵੇ, ਜਾਂ ਦਸ ਕਦਮ ਪਿੱਛੇ ਮੁੜੇ?”
10ਹਿਜ਼ਕੀਯਾਹ ਨੇ ਕਿਹਾ, “ਪਰਛਾਵੇਂ ਦਾ ਦਸ ਕਦਮ ਅੱਗੇ ਜਾਣਾ ਇੱਕ ਸਧਾਰਨ ਗੱਲ ਹੈ। ਇਸ ਦੀ ਬਜਾਏ ਇਹ ਦਸ ਕਦਮ ਪਿੱਛੇ ਨੂੰ ਮੁੜੇ।”
11ਤਦ ਯਸ਼ਾਯਾਹ ਨਬੀ ਨੇ ਯਾਹਵੇਹ ਨੂੰ ਪੁਕਾਰਿਆ ਅਤੇ ਯਾਹਵੇਹ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਕਦਮ ਅਰਥਾਤ ਜਿੰਨਾਂ ਉਹ ਢੱਲ਼ ਚੁੱਕਿਆ ਸੀ, ਉਹਨਾਂ ਪਿੱਛੇ ਮੋੜ ਦਿੱਤਾ।
12ਉਸ ਸਮੇਂ ਬਾਬੇਲ ਦੇ ਰਾਜੇ ਬਲਦਾਨ ਦੇ ਪੁੱਤਰ ਮਾਰਦੁਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਤੋਹਫ਼ਾ ਭੇਜਿਆ ਕਿਉਂਕਿ ਉਸਨੇ ਹਿਜ਼ਕੀਯਾਹ ਦੀ ਬੀਮਾਰੀ ਬਾਰੇ ਸੁਣਿਆ ਸੀ।
13ਹਿਜ਼ਕੀਯਾਹ ਨੇ ਉਹਨਾਂ ਦੀ ਸੁਣੀ ਅਤੇ ਉਨ੍ਹਾਂ ਨੂੰ ਉਹ ਸਭ ਕੁਝ ਵਿਖਾਇਆ ਜੋ ਕੁਝ ਉਸਨੇ ਭੰਡਾਰਾਂ ਵਿੱਚ ਜਮਾਂ ਕੀਤਾ ਸੀ। ਚਾਂਦੀ, ਸੋਨਾ, ਮਸਾਲੇ ਅਤੇ ਜ਼ੈਤੂਨ ਦਾ ਵਧੀਆ ਤੇਲ, ਉਸ ਦਾ ਸਾਰਾ ਅਸਲਾ ਅਤੇ ਉਸ ਦੇ ਖਜ਼ਾਨਿਆਂ ਵਿੱਚੋਂ ਸਭ ਕੁਝ ਵਿਖਾਇਆ। ਉਸ ਦੇ ਮਹਿਲ ਵਿੱਚ ਜਾਂ ਉਸਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਵੀ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਹਨਾਂ ਨੂੰ ਨਾ ਦਿਖਾਇਆ ਹੋਵੇ।