2 ਰਾਜਿਆਂ 20

ਉਸ ਸਮੇਂ ਬਾਬੇਲ ਦੇ ਰਾਜੇ ਬਲਦਾਨ ਦੇ ਪੁੱਤਰ ਮਾਰਦੁਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਤੋਹਫ਼ਾ ਭੇਜਿਆ ਕਿਉਂਕਿ ਉਸਨੇ ਹਿਜ਼ਕੀਯਾਹ ਦੀ ਬੀਮਾਰੀ ਬਾਰੇ ਸੁਣਿਆ ਸੀ।

2 Kings 20:12 (UKJV) At that time Berodachbaladan, the son of Baladan, king of Babylon, sent letters and a present unto Hezekiah: for he had heard that Hezekiah had been sick.

10ਹਿਜ਼ਕੀਯਾਹ ਨੇ ਕਿਹਾ, “ਪਰਛਾਵੇਂ ਦਾ ਦਸ ਕਦਮ ਅੱਗੇ ਜਾਣਾ ਇੱਕ ਸਧਾਰਨ ਗੱਲ ਹੈ। ਇਸ ਦੀ ਬਜਾਏ ਇਹ ਦਸ ਕਦਮ ਪਿੱਛੇ ਨੂੰ ਮੁੜੇ।”

11ਤਦ ਯਸ਼ਾਯਾਹ ਨਬੀ ਨੇ ਯਾਹਵੇਹ ਨੂੰ ਪੁਕਾਰਿਆ ਅਤੇ ਯਾਹਵੇਹ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਕਦਮ ਅਰਥਾਤ ਜਿੰਨਾਂ ਉਹ ਢੱਲ਼ ਚੁੱਕਿਆ ਸੀ, ਉਹਨਾਂ ਪਿੱਛੇ ਮੋੜ ਦਿੱਤਾ।

12ਉਸ ਸਮੇਂ ਬਾਬੇਲ ਦੇ ਰਾਜੇ ਬਲਦਾਨ ਦੇ ਪੁੱਤਰ ਮਾਰਦੁਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਤੋਹਫ਼ਾ ਭੇਜਿਆ ਕਿਉਂਕਿ ਉਸਨੇ ਹਿਜ਼ਕੀਯਾਹ ਦੀ ਬੀਮਾਰੀ ਬਾਰੇ ਸੁਣਿਆ ਸੀ।

13ਹਿਜ਼ਕੀਯਾਹ ਨੇ ਉਹਨਾਂ ਦੀ ਸੁਣੀ ਅਤੇ ਉਨ੍ਹਾਂ ਨੂੰ ਉਹ ਸਭ ਕੁਝ ਵਿਖਾਇਆ ਜੋ ਕੁਝ ਉਸਨੇ ਭੰਡਾਰਾਂ ਵਿੱਚ ਜਮਾਂ ਕੀਤਾ ਸੀ। ਚਾਂਦੀ, ਸੋਨਾ, ਮਸਾਲੇ ਅਤੇ ਜ਼ੈਤੂਨ ਦਾ ਵਧੀਆ ਤੇਲ, ਉਸ ਦਾ ਸਾਰਾ ਅਸਲਾ ਅਤੇ ਉਸ ਦੇ ਖਜ਼ਾਨਿਆਂ ਵਿੱਚੋਂ ਸਭ ਕੁਝ ਵਿਖਾਇਆ। ਉਸ ਦੇ ਮਹਿਲ ਵਿੱਚ ਜਾਂ ਉਸਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਵੀ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਹਨਾਂ ਨੂੰ ਨਾ ਦਿਖਾਇਆ ਹੋਵੇ।

14ਤਦ ਯਸ਼ਾਯਾਹ ਨਬੀ ਰਾਜਾ ਹਿਜ਼ਕੀਯਾਹ ਕੋਲ ਗਿਆ ਅਤੇ ਪੁੱਛਿਆ, “ਉਨ੍ਹਾਂ ਮਨੁੱਖਾਂ ਨੇ ਕੀ ਕਿਹਾ ਅਤੇ ਉਹ ਕਿੱਥੋਂ ਆਏ ਹਨ?” ਹਿਜ਼ਕੀਯਾਹ ਨੇ ਜਵਾਬ ਦਿੱਤਾ, “ਉਹ ਦੂਰ ਦੇਸ਼ ਬਾਬੇਲ ਤੋਂ ਆਏ ਸਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.