2 ਰਾਜਿਆਂ 20

ਤਦ ਯਸ਼ਾਯਾਹ ਨਬੀ ਰਾਜਾ ਹਿਜ਼ਕੀਯਾਹ ਕੋਲ ਗਿਆ ਅਤੇ ਪੁੱਛਿਆ, “ਉਨ੍ਹਾਂ ਮਨੁੱਖਾਂ ਨੇ ਕੀ ਕਿਹਾ ਅਤੇ ਉਹ ਕਿੱਥੋਂ ਆਏ ਹਨ?” ਹਿਜ਼ਕੀਯਾਹ ਨੇ ਜਵਾਬ ਦਿੱਤਾ, “ਉਹ ਦੂਰ ਦੇਸ਼ ਬਾਬੇਲ ਤੋਂ ਆਏ ਸਨ।”

2 Kings 20:14 (UKJV) Then came Isaiah the prophet unto king Hezekiah, and said unto him, What said these men? and from whence came they unto you? And Hezekiah said, They are come from a far country, even from Babylon.

12ਉਸ ਸਮੇਂ ਬਾਬੇਲ ਦੇ ਰਾਜੇ ਬਲਦਾਨ ਦੇ ਪੁੱਤਰ ਮਾਰਦੁਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਤੋਹਫ਼ਾ ਭੇਜਿਆ ਕਿਉਂਕਿ ਉਸਨੇ ਹਿਜ਼ਕੀਯਾਹ ਦੀ ਬੀਮਾਰੀ ਬਾਰੇ ਸੁਣਿਆ ਸੀ।

13ਹਿਜ਼ਕੀਯਾਹ ਨੇ ਉਹਨਾਂ ਦੀ ਸੁਣੀ ਅਤੇ ਉਨ੍ਹਾਂ ਨੂੰ ਉਹ ਸਭ ਕੁਝ ਵਿਖਾਇਆ ਜੋ ਕੁਝ ਉਸਨੇ ਭੰਡਾਰਾਂ ਵਿੱਚ ਜਮਾਂ ਕੀਤਾ ਸੀ। ਚਾਂਦੀ, ਸੋਨਾ, ਮਸਾਲੇ ਅਤੇ ਜ਼ੈਤੂਨ ਦਾ ਵਧੀਆ ਤੇਲ, ਉਸ ਦਾ ਸਾਰਾ ਅਸਲਾ ਅਤੇ ਉਸ ਦੇ ਖਜ਼ਾਨਿਆਂ ਵਿੱਚੋਂ ਸਭ ਕੁਝ ਵਿਖਾਇਆ। ਉਸ ਦੇ ਮਹਿਲ ਵਿੱਚ ਜਾਂ ਉਸਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਵੀ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਹਨਾਂ ਨੂੰ ਨਾ ਦਿਖਾਇਆ ਹੋਵੇ।

14ਤਦ ਯਸ਼ਾਯਾਹ ਨਬੀ ਰਾਜਾ ਹਿਜ਼ਕੀਯਾਹ ਕੋਲ ਗਿਆ ਅਤੇ ਪੁੱਛਿਆ, “ਉਨ੍ਹਾਂ ਮਨੁੱਖਾਂ ਨੇ ਕੀ ਕਿਹਾ ਅਤੇ ਉਹ ਕਿੱਥੋਂ ਆਏ ਹਨ?” ਹਿਜ਼ਕੀਯਾਹ ਨੇ ਜਵਾਬ ਦਿੱਤਾ, “ਉਹ ਦੂਰ ਦੇਸ਼ ਬਾਬੇਲ ਤੋਂ ਆਏ ਸਨ।”

15ਨਬੀ ਨੇ ਪੁੱਛਿਆ, “ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਦੇਖਿਆ?” ਹਿਜ਼ਕੀਯਾਹ ਨੇ ਕਿਹਾ, “ਉਨ੍ਹਾਂ ਨੇ ਮੇਰੇ ਮਹਿਲ ਵਿੱਚ ਸਭ ਕੁਝ ਦੇਖਿਆ। ਮੇਰੇ ਖਜ਼ਾਨਿਆਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਮੈਂ ਉਨ੍ਹਾਂ ਨੂੰ ਨਹੀਂ ਦਿਖਾਇਆ।”

16ਤਦ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਯਾਹਵੇਹ ਦਾ ਬਚਨ ਸੁਣ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.