13ਹਿਜ਼ਕੀਯਾਹ ਨੇ ਉਹਨਾਂ ਦੀ ਸੁਣੀ ਅਤੇ ਉਨ੍ਹਾਂ ਨੂੰ ਉਹ ਸਭ ਕੁਝ ਵਿਖਾਇਆ ਜੋ ਕੁਝ ਉਸਨੇ ਭੰਡਾਰਾਂ ਵਿੱਚ ਜਮਾਂ ਕੀਤਾ ਸੀ। ਚਾਂਦੀ, ਸੋਨਾ, ਮਸਾਲੇ ਅਤੇ ਜ਼ੈਤੂਨ ਦਾ ਵਧੀਆ ਤੇਲ, ਉਸ ਦਾ ਸਾਰਾ ਅਸਲਾ ਅਤੇ ਉਸ ਦੇ ਖਜ਼ਾਨਿਆਂ ਵਿੱਚੋਂ ਸਭ ਕੁਝ ਵਿਖਾਇਆ। ਉਸ ਦੇ ਮਹਿਲ ਵਿੱਚ ਜਾਂ ਉਸਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਵੀ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਹਨਾਂ ਨੂੰ ਨਾ ਦਿਖਾਇਆ ਹੋਵੇ।
14ਤਦ ਯਸ਼ਾਯਾਹ ਨਬੀ ਰਾਜਾ ਹਿਜ਼ਕੀਯਾਹ ਕੋਲ ਗਿਆ ਅਤੇ ਪੁੱਛਿਆ, “ਉਨ੍ਹਾਂ ਮਨੁੱਖਾਂ ਨੇ ਕੀ ਕਿਹਾ ਅਤੇ ਉਹ ਕਿੱਥੋਂ ਆਏ ਹਨ?” ਹਿਜ਼ਕੀਯਾਹ ਨੇ ਜਵਾਬ ਦਿੱਤਾ, “ਉਹ ਦੂਰ ਦੇਸ਼ ਬਾਬੇਲ ਤੋਂ ਆਏ ਸਨ।”
15ਨਬੀ ਨੇ ਪੁੱਛਿਆ, “ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਦੇਖਿਆ?” ਹਿਜ਼ਕੀਯਾਹ ਨੇ ਕਿਹਾ, “ਉਨ੍ਹਾਂ ਨੇ ਮੇਰੇ ਮਹਿਲ ਵਿੱਚ ਸਭ ਕੁਝ ਦੇਖਿਆ। ਮੇਰੇ ਖਜ਼ਾਨਿਆਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਮੈਂ ਉਨ੍ਹਾਂ ਨੂੰ ਨਹੀਂ ਦਿਖਾਇਆ।”
16ਤਦ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਯਾਹਵੇਹ ਦਾ ਬਚਨ ਸੁਣ:
17ਯਾਹਵੇਹ ਆਖਦਾ ਹੈ, ਉਹ ਸਮਾਂ ਜ਼ਰੂਰ ਆਵੇਗਾ ਜਦੋਂ ਤੇਰੇ ਮਹਿਲ ਵਿੱਚ ਹੈ ਸਭ ਕੁਝ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੋਇਆ ਹੈ, ਸਭ ਕੁਝ ਬਾਬੇਲ ਨੂੰ ਲੈ ਜਾਇਆ ਜਾਵੇਗਾ। ਕੁਝ ਵੀ ਛੱਡਿਆ ਨਹੀਂ ਜਾਵੇਗਾ।