2 ਰਾਜਿਆਂ 20

ਯਾਹਵੇਹ ਆਖਦਾ ਹੈ, ਉਹ ਸਮਾਂ ਜ਼ਰੂਰ ਆਵੇਗਾ ਜਦੋਂ ਤੇਰੇ ਮਹਿਲ ਵਿੱਚ ਹੈ ਸਭ ਕੁਝ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੋਇਆ ਹੈ, ਸਭ ਕੁਝ ਬਾਬੇਲ ਨੂੰ ਲੈ ਜਾਇਆ ਜਾਵੇਗਾ। ਕੁਝ ਵੀ ਛੱਡਿਆ ਨਹੀਂ ਜਾਵੇਗਾ।

2 Kings 20:17 (UKJV) Behold, the days come, that all that is in yours house, and that which your fathers have laid up in store unto this day, shall be carried into Babylon: nothing shall be left, says the LORD.

15ਨਬੀ ਨੇ ਪੁੱਛਿਆ, “ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਦੇਖਿਆ?” ਹਿਜ਼ਕੀਯਾਹ ਨੇ ਕਿਹਾ, “ਉਨ੍ਹਾਂ ਨੇ ਮੇਰੇ ਮਹਿਲ ਵਿੱਚ ਸਭ ਕੁਝ ਦੇਖਿਆ। ਮੇਰੇ ਖਜ਼ਾਨਿਆਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਮੈਂ ਉਨ੍ਹਾਂ ਨੂੰ ਨਹੀਂ ਦਿਖਾਇਆ।”

16ਤਦ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਯਾਹਵੇਹ ਦਾ ਬਚਨ ਸੁਣ:

17ਯਾਹਵੇਹ ਆਖਦਾ ਹੈ, ਉਹ ਸਮਾਂ ਜ਼ਰੂਰ ਆਵੇਗਾ ਜਦੋਂ ਤੇਰੇ ਮਹਿਲ ਵਿੱਚ ਹੈ ਸਭ ਕੁਝ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੋਇਆ ਹੈ, ਸਭ ਕੁਝ ਬਾਬੇਲ ਨੂੰ ਲੈ ਜਾਇਆ ਜਾਵੇਗਾ। ਕੁਝ ਵੀ ਛੱਡਿਆ ਨਹੀਂ ਜਾਵੇਗਾ।

18ਅਤੇ ਤੇਰੀ ਔਲਾਦ ਵਿੱਚੋਂ, ਤੇਰਾ ਆਪਣਾ ਮਾਸ ਅਤੇ ਲਹੂ ਜੋ ਤੇਰੇ ਲਈ ਜੰਮੇਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬੇਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।”

19ਹਿਜ਼ਕੀਯਾਹ ਨੇ ਯਸ਼ਾਯਾਹ ਨੂੰ ਆਖਿਆ, “ਯਾਹਵੇਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ।” ਕਿਉਂਕਿ ਉਸਨੇ ਸੋਚਿਆ, “ਕੀ ਮੇਰੇ ਜੀਵਨ ਕਾਲ ਵਿੱਚ ਸ਼ਾਂਤੀ ਅਤੇ ਸੁਰੱਖਿਆ ਨਹੀਂ ਹੋਵੇਗੀ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.