2 ਰਾਜਿਆਂ 20

ਹਿਜ਼ਕੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ ਅਤੇ ਉਸ ਦੀਆਂ ਸਾਰੀਆਂ ਪ੍ਰਾਪਤੀਆਂ ਅਤੇ ਉਸ ਨੇ ਤਲਾਬ ਅਤੇ ਸੁਰੰਗ ਜਿਸ ਰਾਹੀਂ ਉਹ ਸ਼ਹਿਰ ਵਿੱਚ ਪਾਣੀ ਲਿਆਇਆ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਕਿਤਾਬ ਵਿੱਚ ਲਿਖੇ ਹੋਏ ਹਨ।

2 Kings 20:20 (UKJV) And the rest of the acts of Hezekiah, and all his might, and how he made a pool, and a conduit, and brought water into the city, are they not written in the book of the chronicles of the kings of Judah?

18ਅਤੇ ਤੇਰੀ ਔਲਾਦ ਵਿੱਚੋਂ, ਤੇਰਾ ਆਪਣਾ ਮਾਸ ਅਤੇ ਲਹੂ ਜੋ ਤੇਰੇ ਲਈ ਜੰਮੇਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬੇਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।”

19ਹਿਜ਼ਕੀਯਾਹ ਨੇ ਯਸ਼ਾਯਾਹ ਨੂੰ ਆਖਿਆ, “ਯਾਹਵੇਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ।” ਕਿਉਂਕਿ ਉਸਨੇ ਸੋਚਿਆ, “ਕੀ ਮੇਰੇ ਜੀਵਨ ਕਾਲ ਵਿੱਚ ਸ਼ਾਂਤੀ ਅਤੇ ਸੁਰੱਖਿਆ ਨਹੀਂ ਹੋਵੇਗੀ?”

20ਹਿਜ਼ਕੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ ਅਤੇ ਉਸ ਦੀਆਂ ਸਾਰੀਆਂ ਪ੍ਰਾਪਤੀਆਂ ਅਤੇ ਉਸ ਨੇ ਤਲਾਬ ਅਤੇ ਸੁਰੰਗ ਜਿਸ ਰਾਹੀਂ ਉਹ ਸ਼ਹਿਰ ਵਿੱਚ ਪਾਣੀ ਲਿਆਇਆ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਕਿਤਾਬ ਵਿੱਚ ਲਿਖੇ ਹੋਏ ਹਨ।

21ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਮਨੱਸ਼ੇਹ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.