19ਹਿਜ਼ਕੀਯਾਹ ਨੇ ਯਸ਼ਾਯਾਹ ਨੂੰ ਆਖਿਆ, “ਯਾਹਵੇਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ।” ਕਿਉਂਕਿ ਉਸਨੇ ਸੋਚਿਆ, “ਕੀ ਮੇਰੇ ਜੀਵਨ ਕਾਲ ਵਿੱਚ ਸ਼ਾਂਤੀ ਅਤੇ ਸੁਰੱਖਿਆ ਨਹੀਂ ਹੋਵੇਗੀ?”
20ਹਿਜ਼ਕੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ ਅਤੇ ਉਸ ਦੀਆਂ ਸਾਰੀਆਂ ਪ੍ਰਾਪਤੀਆਂ ਅਤੇ ਉਸ ਨੇ ਤਲਾਬ ਅਤੇ ਸੁਰੰਗ ਜਿਸ ਰਾਹੀਂ ਉਹ ਸ਼ਹਿਰ ਵਿੱਚ ਪਾਣੀ ਲਿਆਇਆ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਕਿਤਾਬ ਵਿੱਚ ਲਿਖੇ ਹੋਏ ਹਨ।
21ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਮਨੱਸ਼ੇਹ ਉਸ ਤੋਂ ਬਾਅਦ ਰਾਜਾ ਬਣਿਆ।