2ਹਿਜ਼ਕੀਯਾਹ ਨੇ ਆਪਣਾ ਮੂੰਹ ਕੰਧ ਵੱਲ ਮੋੜਿਆ ਅਤੇ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ,
3“ਅਤੇ ਆਖਿਆ, ਹੇ ਯਾਹਵੇਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ।” ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
4ਇਸ ਤੋਂ ਪਹਿਲਾਂ ਕਿ ਯਸ਼ਾਯਾਹ ਵਿਚਕਾਰਲੇ ਦਰਬਾਰ ਤੋਂ ਬਾਹਰ ਨਿਕਲਦਾ, ਯਾਹਵੇਹ ਦਾ ਬਚਨ ਉਸ ਕੋਲ ਆਇਆ।
5“ਵਾਪਸ ਜਾ ਅਤੇ ਮੇਰੇ ਲੋਕਾਂ ਦੇ ਹਾਕਮ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ, ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ। ਮੈਂ ਤੈਨੂੰ ਚੰਗਾ ਕਰਾਂਗਾ। ਹੁਣ ਤੋਂ ਤੀਜੇ ਦਿਨ ਤੂੰ ਯਾਹਵੇਹ ਦੇ ਭਵਨ ਵਿੱਚ ਜਾਏਗਾ।
6ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ ਅਤੇ ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ। ਮੈਂ ਆਪਣੇ ਅਤੇ ਆਪਣੇ ਸੇਵਕ ਦਾਵੀਦ ਦੀ ਖ਼ਾਤਰ ਇਸ ਸ਼ਹਿਰ ਦੀ ਰੱਖਿਆ ਕਰਾਂਗਾ।’ ”