2 ਰਾਜਿਆਂ 20

ਹਿਜ਼ਕੀਯਾਹ ਨੇ ਯਸ਼ਾਯਾਹ ਨੂੰ ਪੁੱਛਿਆ ਸੀ, “ਇਸ ਗੱਲ ਦਾ ਕੀ ਚਿੰਨ੍ਹ ਹੋਵੇਗਾ ਕਿ ਯਾਹਵੇਹ ਮੈਨੂੰ ਠੀਕ ਕਰੇਗਾ ਅਤੇ ਮੈਂ ਹੁਣ ਤੋਂ ਤੀਜੇ ਦਿਨ ਯਾਹਵੇਹ ਦੇ ਭਵਨ ਵਿੱਚ ਜਾਵਾਂਗਾ?”

2 Kings 20:8 (UKJV) And Hezekiah said unto Isaiah, What shall be the sign that the LORD will heal me, and that I shall go up into the house of the LORD the third day?

6ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ ਅਤੇ ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ। ਮੈਂ ਆਪਣੇ ਅਤੇ ਆਪਣੇ ਸੇਵਕ ਦਾਵੀਦ ਦੀ ਖ਼ਾਤਰ ਇਸ ਸ਼ਹਿਰ ਦੀ ਰੱਖਿਆ ਕਰਾਂਗਾ।’ ”

7ਤਦ ਯਸ਼ਾਯਾਹ ਨੇ ਕਿਹਾ, “ਤੁਸੀਂ ਹੰਜੀਰਾਂ ਦੀ ਇੱਕ ਲੁਪਰੀ ਲਓ।” ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਲੇਪ ਲਗਾਇਆ ਅਤੇ ਉਹ ਠੀਕ ਹੋ ਗਿਆ।

8ਹਿਜ਼ਕੀਯਾਹ ਨੇ ਯਸ਼ਾਯਾਹ ਨੂੰ ਪੁੱਛਿਆ ਸੀ, “ਇਸ ਗੱਲ ਦਾ ਕੀ ਚਿੰਨ੍ਹ ਹੋਵੇਗਾ ਕਿ ਯਾਹਵੇਹ ਮੈਨੂੰ ਠੀਕ ਕਰੇਗਾ ਅਤੇ ਮੈਂ ਹੁਣ ਤੋਂ ਤੀਜੇ ਦਿਨ ਯਾਹਵੇਹ ਦੇ ਭਵਨ ਵਿੱਚ ਜਾਵਾਂਗਾ?”

9ਯਸ਼ਾਯਾਹ ਨੇ ਜਵਾਬ ਦਿੱਤਾ, “ਇਹ ਤੇਰੇ ਲਈ ਯਾਹਵੇਹ ਦਾ ਚਿੰਨ੍ਹ ਹੈ ਕਿ ਯਾਹਵੇਹ ਉਹੀ ਕਰੇਗਾ ਜੋ ਉਸਨੇ ਵਾਅਦਾ ਕੀਤਾ ਹੈ, ਕੀ ਪਰਛਾਵਾਂ ਦਸ ਕਦਮ ਅੱਗੇ ਜਾਵੇ, ਜਾਂ ਦਸ ਕਦਮ ਪਿੱਛੇ ਮੁੜੇ?”

10ਹਿਜ਼ਕੀਯਾਹ ਨੇ ਕਿਹਾ, “ਪਰਛਾਵੇਂ ਦਾ ਦਸ ਕਦਮ ਅੱਗੇ ਜਾਣਾ ਇੱਕ ਸਧਾਰਨ ਗੱਲ ਹੈ। ਇਸ ਦੀ ਬਜਾਏ ਇਹ ਦਸ ਕਦਮ ਪਿੱਛੇ ਨੂੰ ਮੁੜੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.