1ਮਨੱਸ਼ੇਹ ਬਾਰਾਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਪਚਵੰਜਾ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਹਫ਼ਜ਼ੀਬਾਹ ਸੀ।
2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਉਹਨਾਂ ਮੂਰਤੀ-ਪੂਜਕ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਅੱਗੇ ਦੇਸ਼ ਵਿੱਚੋਂ ਕੱਢ ਦਿੱਤਾ ਸੀ।
3ਉਸਨੇ ਉੱਚੇ ਸਥਾਨਾਂ ਨੂੰ ਦੁਬਾਰਾ ਬਣਾਇਆ ਜੋ ਉਸਦੇ ਪਿਤਾ ਹਿਜ਼ਕੀਯਾਹ ਨੇ ਤਬਾਹ ਕਰ ਦਿੱਤੇ ਸਨ। ਉਸਨੇ ਬਆਲ ਲਈ ਜਗਵੇਦੀਆਂ ਬਣਾਈਆਂ ਅਤੇ ਅਸ਼ੇਰਾਹ ਦਾ ਇੱਕ ਥੰਮ ਬਣਾਇਆ, ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਕੀਤਾ ਸੀ। ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।