2 ਰਾਜਿਆਂ 21

ਮੈਂ ਆਪਣੀ ਵਿਰਾਸਤ ਦੇ ਬਚਿਆਂ ਖੁਚਿਆਂ ਛੱਡ ਦਿਆਂਗਾ ਅਤੇ ਉਹਨਾਂ ਨੂੰ ਦੁਸ਼ਮਣਾਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਆਪਣੇ ਸਾਰੇ ਦੁਸ਼ਮਣਾਂ ਦੁਆਰਾ ਲੁੱਟੇ ਅਤੇ ਖਦੇੜੇ ਜਾਣਗੇ;

2 Kings 21:14 (UKJV) And I will forsake the remnant of mine inheritance, and deliver them into the hand of their enemies; and they shall become a prey and a spoil to all their enemies;

12ਇਸ ਲਈ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਮੈਂ ਯੇਰੂਸ਼ਲੇਮ ਅਤੇ ਯਹੂਦਾਹ ਉੱਤੇ ਅਜਿਹੀ ਬਿਪਤਾ ਲਿਆਉਣ ਵਾਲਾ ਹਾਂ ਕਿ ਹਰ ਕੋਈ ਸੁਣਨ ਵਾਲੇ ਦੇ ਕੰਨ ਕੰਬ ਜਾਣਗੇ।

13ਮੈਂ ਯੇਰੂਸ਼ਲੇਮ ਉੱਪਰ ਉਹ ਮਾਪਕ ਲਕੀਰ ਖਿੱਚਾਗਾਂ ਜੋ ਸਾਮਰਿਯਾ ਦੇ ਖਿਲਾਫ਼ ਵਰਤੀ ਸੀ ਅਤੇ ਉਹ ਸਾਹਲ ਜੋ ਮੈਨ ਅਹਾਬ ਦੇ ਘਰ ਦੇ ਵਿਰੁੱਧ ਵਰਤੀ ਸੀ। ਮੈਂ ਯੇਰੂਸ਼ਲੇਮ ਨੂੰ ਪਲਟ ਦੇਵਾਂਗਾ ਜਿਵੇਂ ਕੋਈ ਵਿਅਕਤੀ ਭਾਂਡਾ ਪੁੰਝਕੇ ਇਸਨੂੰ ਮੂਧਾ ਮਾਰ ਦਿੰਦਾ ਹੈ।

14ਮੈਂ ਆਪਣੀ ਵਿਰਾਸਤ ਦੇ ਬਚਿਆਂ ਖੁਚਿਆਂ ਛੱਡ ਦਿਆਂਗਾ ਅਤੇ ਉਹਨਾਂ ਨੂੰ ਦੁਸ਼ਮਣਾਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਆਪਣੇ ਸਾਰੇ ਦੁਸ਼ਮਣਾਂ ਦੁਆਰਾ ਲੁੱਟੇ ਅਤੇ ਖਦੇੜੇ ਜਾਣਗੇ;

15ਉਹਨਾਂ ਨੇ ਮੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਹੈ ਅਤੇ ਉਹਨਾਂ ਦੇ ਪੁਰਖਿਆਂ ਦੇ ਮਿਸਰ ਵਿੱਚੋਂ ਨਿਕਲਣ ਦੇ ਦਿਨ ਤੋਂ ਅੱਜ ਦੇ ਦਿਨ ਤੱਕ ਮੇਰਾ ਕ੍ਰੋਧ ਭੜਕਾਉਣ ਵਾਲੇ ਬਣੇ।”

16ਇਸ ਤੋਂ ਇਲਾਵਾ, ਮਨੱਸ਼ੇਹ ਨੇ ਵੀ ਇੰਨਾ ਨਿਰਦੋਸ਼ ਖੂਨ ਵਹਾਇਆ ਕਿ ਉਸਨੇ ਯੇਰੂਸ਼ਲੇਮ ਨੂੰ ਸਿਰੇ ਤੋਂ ਲੈ ਕੇ ਅੰਤ ਤੱਕ ਭਰ ਦਿੱਤਾ। ਉਸ ਪਾਪ ਤੋਂ ਇਲਾਵਾ ਜੋ ਉਸਨੇ ਯਹੂਦਾਹ ਨੂੰ ਕਰਾਇਆ ਸੀ, ਤਾਂ ਜੋ ਉਹਨਾਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.