2 ਰਾਜਿਆਂ 21

ਆਮੋਨ ਬਾਈਆਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਦੋ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਮੇਸ਼ੂਲੇਮੇਥ ਸੀ ਜੋ ਹਰੂਜ਼ ਦੀ ਧੀ ਸੀ। ਉਹ ਜੋਤਬਾਹ ਤੋਂ ਸੀ।

2 Kings 21:19 (UKJV) Amon was twenty and two years old when he began to reign, and he reigned two years in Jerusalem. And his mother's name was Meshullemeth, the daughter of Haruz of Jotbah.

17ਜਿੱਥੋਂ ਤੱਕ ਮਨੱਸ਼ੇਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਸ ਦੇ ਪਾਪ ਸਮੇਤ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਕਿਤਾਬ ਵਿੱਚ ਲਿਖੇ ਹੋਏ ਹਨ।

18ਮਨੱਸ਼ੇਹ ਨੇ ਆਪਣੇ ਪੁਰਖਿਆਂ ਨਾਲ ਆਰਾਮ ਕੀਤਾ ਅਤੇ ਉਸਨੂੰ ਉਸਦੇ ਮਹਿਲ ਦੇ ਬਾਗ, ਉਜ਼ਾ ਦੇ ਬਾਗ ਵਿੱਚ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਆਮੋਨ ਉਸਦੇ ਬਾਅਦ ਪਾਤਸ਼ਾਹ ਬਣਿਆ।

19ਆਮੋਨ ਬਾਈਆਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਦੋ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਮੇਸ਼ੂਲੇਮੇਥ ਸੀ ਜੋ ਹਰੂਜ਼ ਦੀ ਧੀ ਸੀ। ਉਹ ਜੋਤਬਾਹ ਤੋਂ ਸੀ।

20ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ, ਜਿਵੇਂ ਉਸਦੇ ਪਿਤਾ ਮਨੱਸ਼ੇਹ ਨੇ ਕੀਤੀ ਸੀ।

21ਉਸਨੇ ਆਪਣੇ ਪਿਤਾ ਦੇ ਤਰੀਕਿਆਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ, ਉਹਨਾਂ ਮੂਰਤੀਆਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਉਸਦੇ ਪਿਤਾ ਨੇ ਪੂਜਾ ਕੀਤੀ ਸੀ, ਅਤੇ ਉਹਨਾਂ ਨੂੰ ਮੱਥਾ ਟੇਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.