21ਉਸਨੇ ਆਪਣੇ ਪਿਤਾ ਦੇ ਤਰੀਕਿਆਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ, ਉਹਨਾਂ ਮੂਰਤੀਆਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਉਸਦੇ ਪਿਤਾ ਨੇ ਪੂਜਾ ਕੀਤੀ ਸੀ, ਅਤੇ ਉਹਨਾਂ ਨੂੰ ਮੱਥਾ ਟੇਕਿਆ।
22ਉਸਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਨੂੰ ਛੱਡ ਦਿੱਤਾ ਅਤੇ ਉਸਦਾ ਆਗਿਆਕਾਰੀ ਵਿੱਚ ਨਹੀਂ ਰਿਹਾ।
23ਆਮੋਨ ਦੇ ਅਧਿਕਾਰੀਆਂ ਨੇ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਰਾਜੇ ਦਾ ਉਸਦੇ ਮਹਿਲ ਵਿੱਚ ਕਤਲ ਕਰਵਾ ਦਿੱਤਾ।
24ਤਦ ਦੇਸ਼ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਰਾਜੇ ਆਮੋਨ ਦੇ ਵਿਰੁੱਧ ਸਾਜ਼ਿਸ਼ ਰਚੀ ਸੀ ਅਤੇ ਉਹਨਾਂ ਨੇ ਉਸਦੇ ਪੁੱਤਰ ਯੋਸ਼ੀਯਾਹ ਨੂੰ ਉਸਦੀ ਥਾਂ ਤੇ ਰਾਜਾ ਬਣਾਇਆ।
25ਆਮੋਨ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।