2 ਰਾਜਿਆਂ 21

ਉਸਨੇ ਉੱਚੇ ਸਥਾਨਾਂ ਨੂੰ ਦੁਬਾਰਾ ਬਣਾਇਆ ਜੋ ਉਸਦੇ ਪਿਤਾ ਹਿਜ਼ਕੀਯਾਹ ਨੇ ਤਬਾਹ ਕਰ ਦਿੱਤੇ ਸਨ। ਉਸਨੇ ਬਆਲ ਲਈ ਜਗਵੇਦੀਆਂ ਬਣਾਈਆਂ ਅਤੇ ਅਸ਼ੇਰਾਹ ਦਾ ਇੱਕ ਥੰਮ ਬਣਾਇਆ, ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਕੀਤਾ ਸੀ। ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।

2 Kings 21:3 (UKJV) For he built up again the high places which Hezekiah his father had destroyed; and he reared up altars for Baal, and made a grove, as did Ahab king of Israel; and worshipped all the host of heaven, and served them.

1ਮਨੱਸ਼ੇਹ ਬਾਰਾਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਪਚਵੰਜਾ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਹਫ਼ਜ਼ੀਬਾਹ ਸੀ।

2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਉਹਨਾਂ ਮੂਰਤੀ-ਪੂਜਕ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਅੱਗੇ ਦੇਸ਼ ਵਿੱਚੋਂ ਕੱਢ ਦਿੱਤਾ ਸੀ।

3ਉਸਨੇ ਉੱਚੇ ਸਥਾਨਾਂ ਨੂੰ ਦੁਬਾਰਾ ਬਣਾਇਆ ਜੋ ਉਸਦੇ ਪਿਤਾ ਹਿਜ਼ਕੀਯਾਹ ਨੇ ਤਬਾਹ ਕਰ ਦਿੱਤੇ ਸਨ। ਉਸਨੇ ਬਆਲ ਲਈ ਜਗਵੇਦੀਆਂ ਬਣਾਈਆਂ ਅਤੇ ਅਸ਼ੇਰਾਹ ਦਾ ਇੱਕ ਥੰਮ ਬਣਾਇਆ, ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਕੀਤਾ ਸੀ। ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।

4ਉਸਨੇ ਯਾਹਵੇਹ ਦੇ ਭਵਨ ਵਿੱਚ ਜਗਵੇਦੀਆਂ ਬਣਾਈਆਂ, ਜਿਨ੍ਹਾਂ ਬਾਰੇ ਯਾਹਵੇਹ ਨੇ ਕਿਹਾ ਸੀ, “ਮੈਂ ਆਪਣਾ ਨਾਮ ਯੇਰੂਸ਼ਲੇਮ ਵਿੱਚ ਰੱਖਾਂਗਾ।”

5ਯਾਹਵੇਹ ਦੇ ਭਵਨ ਦੇ ਦੋ ਵਿਹੜਿਆਂ ਵਿੱਚ, ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਲਈ ਜਗਵੇਦੀਆਂ ਬਣਾਈਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.