4ਉਸਨੇ ਯਾਹਵੇਹ ਦੇ ਭਵਨ ਵਿੱਚ ਜਗਵੇਦੀਆਂ ਬਣਾਈਆਂ, ਜਿਨ੍ਹਾਂ ਬਾਰੇ ਯਾਹਵੇਹ ਨੇ ਕਿਹਾ ਸੀ, “ਮੈਂ ਆਪਣਾ ਨਾਮ ਯੇਰੂਸ਼ਲੇਮ ਵਿੱਚ ਰੱਖਾਂਗਾ।”
5ਯਾਹਵੇਹ ਦੇ ਭਵਨ ਦੇ ਦੋ ਵਿਹੜਿਆਂ ਵਿੱਚ, ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਲਈ ਜਗਵੇਦੀਆਂ ਬਣਾਈਆਂ।
6ਉਸਨੇ ਆਪਣੇ ਪੁੱਤਰ ਨੂੰ ਅੱਗ ਵਿੱਚ ਬਲੀ ਚੜ੍ਹਾਇਆ, ਭਵਿੱਖ ਨੂੰ ਪਤਾ ਕਰਨ ਲਈ ਉਹ ਜਾਦੂ-ਟੂਣੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ। ਮਨੱਸ਼ੇਹ ਨੇ ਯਾਹਵੇਹ ਦੀ ਨਿਗਾਹ ਵਿੱਚ ਬਹੁਤ ਬੁਰਾਈ ਕੀਤੀ। ਇਸ ਕਰਕੇ ਯਾਹਵੇਹ ਦਾ ਗੁੱਸੇ ਉਸ ਉੱਤੇ ਭੜਕਿਆ।
7ਉਸਨੇ ਅਸ਼ੇਰਾਹ ਦੀ ਉੱਕਰੀ ਹੋਈ ਮੂਰਤ ਨੂੰ ਲੈ ਕੇ ਉਸ ਭਵਨ ਵਿੱਚ ਰੱਖ ਦਿੱਤਾ, ਜਿਸ ਬਾਰੇ ਯਾਹਵੇਹ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਨੂੰ ਕਿਹਾ ਸੀ, “ਇਸ ਭਵਨ ਵਿੱਚ ਅਤੇ ਯੇਰੂਸ਼ਲੇਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੀਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਮੈਂ ਆਪਣਾ ਨਾਮ ਸਦਾ ਲਈ ਰੱਖਾਂਗਾ।
8ਮੈਂ ਇਸਰਾਏਲੀਆਂ ਦੇ ਪੈਰਾਂ ਨੂੰ ਉਸ ਧਰਤੀ ਤੋਂ ਭਟਕਣ ਨਹੀਂ ਦਿਆਂਗਾ, ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ, ਜੇਕਰ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਜਿਨ੍ਹਾਂ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਅਤੇ ਉਸ ਸਾਰੀ ਬਿਵਸਥਾ ਦੀ ਪਾਲਣਾ ਕਰਨ ਜੋ ਮੇਰੇ ਸੇਵਕ ਮੋਸ਼ੇਹ ਨੇ ਉਹਨਾਂ ਨੂੰ ਦਿੱਤੀ ਸੀ।”