2 ਰਾਜਿਆਂ 21

ਉਸਨੇ ਅਸ਼ੇਰਾਹ ਦੀ ਉੱਕਰੀ ਹੋਈ ਮੂਰਤ ਨੂੰ ਲੈ ਕੇ ਉਸ ਭਵਨ ਵਿੱਚ ਰੱਖ ਦਿੱਤਾ, ਜਿਸ ਬਾਰੇ ਯਾਹਵੇਹ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਨੂੰ ਕਿਹਾ ਸੀ, “ਇਸ ਭਵਨ ਵਿੱਚ ਅਤੇ ਯੇਰੂਸ਼ਲੇਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੀਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਮੈਂ ਆਪਣਾ ਨਾਮ ਸਦਾ ਲਈ ਰੱਖਾਂਗਾ।

2 Kings 21:7 (UKJV) And he set a graven image of the grove that he had made in the house, of which the LORD said to David, and to Solomon his son, In this house, and in Jerusalem, which I have chosen out of all tribes of Israel, will I put my name for ever:

5ਯਾਹਵੇਹ ਦੇ ਭਵਨ ਦੇ ਦੋ ਵਿਹੜਿਆਂ ਵਿੱਚ, ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਲਈ ਜਗਵੇਦੀਆਂ ਬਣਾਈਆਂ।

6ਉਸਨੇ ਆਪਣੇ ਪੁੱਤਰ ਨੂੰ ਅੱਗ ਵਿੱਚ ਬਲੀ ਚੜ੍ਹਾਇਆ, ਭਵਿੱਖ ਨੂੰ ਪਤਾ ਕਰਨ ਲਈ ਉਹ ਜਾਦੂ-ਟੂਣੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ। ਮਨੱਸ਼ੇਹ ਨੇ ਯਾਹਵੇਹ ਦੀ ਨਿਗਾਹ ਵਿੱਚ ਬਹੁਤ ਬੁਰਾਈ ਕੀਤੀ। ਇਸ ਕਰਕੇ ਯਾਹਵੇਹ ਦਾ ਗੁੱਸੇ ਉਸ ਉੱਤੇ ਭੜਕਿਆ।

7ਉਸਨੇ ਅਸ਼ੇਰਾਹ ਦੀ ਉੱਕਰੀ ਹੋਈ ਮੂਰਤ ਨੂੰ ਲੈ ਕੇ ਉਸ ਭਵਨ ਵਿੱਚ ਰੱਖ ਦਿੱਤਾ, ਜਿਸ ਬਾਰੇ ਯਾਹਵੇਹ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਨੂੰ ਕਿਹਾ ਸੀ, “ਇਸ ਭਵਨ ਵਿੱਚ ਅਤੇ ਯੇਰੂਸ਼ਲੇਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੀਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਮੈਂ ਆਪਣਾ ਨਾਮ ਸਦਾ ਲਈ ਰੱਖਾਂਗਾ।

8ਮੈਂ ਇਸਰਾਏਲੀਆਂ ਦੇ ਪੈਰਾਂ ਨੂੰ ਉਸ ਧਰਤੀ ਤੋਂ ਭਟਕਣ ਨਹੀਂ ਦਿਆਂਗਾ, ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ, ਜੇਕਰ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਜਿਨ੍ਹਾਂ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਅਤੇ ਉਸ ਸਾਰੀ ਬਿਵਸਥਾ ਦੀ ਪਾਲਣਾ ਕਰਨ ਜੋ ਮੇਰੇ ਸੇਵਕ ਮੋਸ਼ੇਹ ਨੇ ਉਹਨਾਂ ਨੂੰ ਦਿੱਤੀ ਸੀ।”

9ਪਰ ਲੋਕਾਂ ਨੇ ਨਾ ਸੁਣੀ। ਮਨੱਸ਼ੇਹ ਨੇ ਉਹਨਾਂ ਨੂੰ ਕੁਰਾਹੇ ਪਾ ਦਿੱਤਾ, ਇਸ ਲਈ ਉਹਨਾਂ ਨੇ ਉਹਨਾਂ ਕੌਮਾਂ ਨਾਲੋਂ ਵੱਧ ਬੁਰਾਈਆਂ ਕੀਤੀਆਂ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਤਬਾਹ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.