2 ਰਾਜਿਆਂ 21

ਮੈਂ ਇਸਰਾਏਲੀਆਂ ਦੇ ਪੈਰਾਂ ਨੂੰ ਉਸ ਧਰਤੀ ਤੋਂ ਭਟਕਣ ਨਹੀਂ ਦਿਆਂਗਾ, ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ, ਜੇਕਰ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਜਿਨ੍ਹਾਂ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਅਤੇ ਉਸ ਸਾਰੀ ਬਿਵਸਥਾ ਦੀ ਪਾਲਣਾ ਕਰਨ ਜੋ ਮੇਰੇ ਸੇਵਕ ਮੋਸ਼ੇਹ ਨੇ ਉਹਨਾਂ ਨੂੰ ਦਿੱਤੀ ਸੀ।”

2 Kings 21:8 (UKJV) Neither will I make the feet of Israel move any more out of the land which I gave their fathers; only if they will observe to do according to all that I have commanded them, and according to all the law that my servant Moses commanded them.

6ਉਸਨੇ ਆਪਣੇ ਪੁੱਤਰ ਨੂੰ ਅੱਗ ਵਿੱਚ ਬਲੀ ਚੜ੍ਹਾਇਆ, ਭਵਿੱਖ ਨੂੰ ਪਤਾ ਕਰਨ ਲਈ ਉਹ ਜਾਦੂ-ਟੂਣੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ। ਮਨੱਸ਼ੇਹ ਨੇ ਯਾਹਵੇਹ ਦੀ ਨਿਗਾਹ ਵਿੱਚ ਬਹੁਤ ਬੁਰਾਈ ਕੀਤੀ। ਇਸ ਕਰਕੇ ਯਾਹਵੇਹ ਦਾ ਗੁੱਸੇ ਉਸ ਉੱਤੇ ਭੜਕਿਆ।

7ਉਸਨੇ ਅਸ਼ੇਰਾਹ ਦੀ ਉੱਕਰੀ ਹੋਈ ਮੂਰਤ ਨੂੰ ਲੈ ਕੇ ਉਸ ਭਵਨ ਵਿੱਚ ਰੱਖ ਦਿੱਤਾ, ਜਿਸ ਬਾਰੇ ਯਾਹਵੇਹ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਨੂੰ ਕਿਹਾ ਸੀ, “ਇਸ ਭਵਨ ਵਿੱਚ ਅਤੇ ਯੇਰੂਸ਼ਲੇਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੀਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਮੈਂ ਆਪਣਾ ਨਾਮ ਸਦਾ ਲਈ ਰੱਖਾਂਗਾ।

8ਮੈਂ ਇਸਰਾਏਲੀਆਂ ਦੇ ਪੈਰਾਂ ਨੂੰ ਉਸ ਧਰਤੀ ਤੋਂ ਭਟਕਣ ਨਹੀਂ ਦਿਆਂਗਾ, ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ, ਜੇਕਰ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਜਿਨ੍ਹਾਂ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਅਤੇ ਉਸ ਸਾਰੀ ਬਿਵਸਥਾ ਦੀ ਪਾਲਣਾ ਕਰਨ ਜੋ ਮੇਰੇ ਸੇਵਕ ਮੋਸ਼ੇਹ ਨੇ ਉਹਨਾਂ ਨੂੰ ਦਿੱਤੀ ਸੀ।”

9ਪਰ ਲੋਕਾਂ ਨੇ ਨਾ ਸੁਣੀ। ਮਨੱਸ਼ੇਹ ਨੇ ਉਹਨਾਂ ਨੂੰ ਕੁਰਾਹੇ ਪਾ ਦਿੱਤਾ, ਇਸ ਲਈ ਉਹਨਾਂ ਨੇ ਉਹਨਾਂ ਕੌਮਾਂ ਨਾਲੋਂ ਵੱਧ ਬੁਰਾਈਆਂ ਕੀਤੀਆਂ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਤਬਾਹ ਕੀਤਾ ਸੀ।

10ਯਾਹਵੇਹ ਨੇ ਆਪਣੇ ਸੇਵਕਾਂ ਨਬੀਆਂ ਰਾਹੀਂ ਕਿਹਾ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.