2 ਰਾਜਿਆਂ 22

“ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਦੇ ਬਾਰੇ ਜੋ ਲੱਭੀ ਹੈ ਮੇਰੇ ਅਤੇ ਲੋਕਾਂ ਦੀ ਵੱਲੋਂ ਅਤੇ ਸਾਰੇ ਯਹੂਦਾਹ ਵੱਲੋਂ ਯਾਹਵੇਹ ਤੋਂ ਪੁੱਛੋ ਕਿਉਂ ਜੋ ਯਾਹਵੇਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿਉਂਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਮੰਨਿਆ ਅਤੇ ਉਨ੍ਹਾਂ ਨੇ ਉਸ ਸਭ ਦੇ ਅਨੁਸਾਰ ਨਹੀਂ ਕੀਤਾ ਜੋ ਇਸ ਵਿੱਚ ਸਾਡੇ ਬਾਰੇ ਲਿਖਿਆ ਗਿਆ ਹੈ।”

2 Kings 22:13 (UKJV) Go all of you, enquire of the LORD for me, and for the people, and for all Judah, concerning the words of this book that is found: for great is the wrath of the LORD that is kindled against us, because our fathers have not hearkened unto the words of this book, to do according unto all that which is written concerning us.

11ਜਦੋਂ ਰਾਜੇ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ, ਤਾਂ ਉਸਨੇ ਆਪਣੇ ਬਸਤਰ ਪਾੜ ਦਿੱਤੇ।

12ਉਸ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ, ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਸੇਵਾਦਾਰ ਅਸ਼ਾਯਾਹ ਨੂੰ ਇਹ ਹੁਕਮ ਦਿੱਤਾ:

13“ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਦੇ ਬਾਰੇ ਜੋ ਲੱਭੀ ਹੈ ਮੇਰੇ ਅਤੇ ਲੋਕਾਂ ਦੀ ਵੱਲੋਂ ਅਤੇ ਸਾਰੇ ਯਹੂਦਾਹ ਵੱਲੋਂ ਯਾਹਵੇਹ ਤੋਂ ਪੁੱਛੋ ਕਿਉਂ ਜੋ ਯਾਹਵੇਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿਉਂਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਮੰਨਿਆ ਅਤੇ ਉਨ੍ਹਾਂ ਨੇ ਉਸ ਸਭ ਦੇ ਅਨੁਸਾਰ ਨਹੀਂ ਕੀਤਾ ਜੋ ਇਸ ਵਿੱਚ ਸਾਡੇ ਬਾਰੇ ਲਿਖਿਆ ਗਿਆ ਹੈ।”

14ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸ਼ਾਯਾਹ ਹੁਲਦਾਹ ਨਬੀਆਂ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਪਤਨੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਰਾ ਸੀ, ਜੋ ਬਸਤਰਾਂ ਦਾ ਰੱਖਵਾਲਾ ਸੀ। ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।

15ਉਸਨੇ ਉਹਨਾਂ ਨੂੰ ਕਿਹਾ, “ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹ ਆਖਦਾ ਹੈ, ਉਸ ਆਦਮੀ ਨੂੰ ਦੱਸੋ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.