2 ਰਾਜਿਆਂ 22

ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸ਼ਾਯਾਹ ਹੁਲਦਾਹ ਨਬੀਆਂ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਪਤਨੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਰਾ ਸੀ, ਜੋ ਬਸਤਰਾਂ ਦਾ ਰੱਖਵਾਲਾ ਸੀ। ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।

2 Kings 22:14 (UKJV) So Hilkiah the priest, and Ahikam, and Achbor, and Shaphan, and Asahiah, went unto Huldah the prophetess, the wife of Shallum the son of Tikvah, the son of Harhas, keeper of the wardrobe; (now she dwelt in Jerusalem in the college;) and they communed with her.

12ਉਸ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ, ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਸੇਵਾਦਾਰ ਅਸ਼ਾਯਾਹ ਨੂੰ ਇਹ ਹੁਕਮ ਦਿੱਤਾ:

13“ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਦੇ ਬਾਰੇ ਜੋ ਲੱਭੀ ਹੈ ਮੇਰੇ ਅਤੇ ਲੋਕਾਂ ਦੀ ਵੱਲੋਂ ਅਤੇ ਸਾਰੇ ਯਹੂਦਾਹ ਵੱਲੋਂ ਯਾਹਵੇਹ ਤੋਂ ਪੁੱਛੋ ਕਿਉਂ ਜੋ ਯਾਹਵੇਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿਉਂਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਮੰਨਿਆ ਅਤੇ ਉਨ੍ਹਾਂ ਨੇ ਉਸ ਸਭ ਦੇ ਅਨੁਸਾਰ ਨਹੀਂ ਕੀਤਾ ਜੋ ਇਸ ਵਿੱਚ ਸਾਡੇ ਬਾਰੇ ਲਿਖਿਆ ਗਿਆ ਹੈ।”

14ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸ਼ਾਯਾਹ ਹੁਲਦਾਹ ਨਬੀਆਂ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਪਤਨੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਰਾ ਸੀ, ਜੋ ਬਸਤਰਾਂ ਦਾ ਰੱਖਵਾਲਾ ਸੀ। ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।

15ਉਸਨੇ ਉਹਨਾਂ ਨੂੰ ਕਿਹਾ, “ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹ ਆਖਦਾ ਹੈ, ਉਸ ਆਦਮੀ ਨੂੰ ਦੱਸੋ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ,

16‘ਯਾਹਵੇਹ ਇਹ ਆਖਦਾ ਹੈ ਕਿ ਮੈਂ ਇਸ ਸਥਾਨ ਅਤੇ ਇਸਦੇ ਲੋਕਾਂ ਉੱਤੇ ਤਬਾਹੀ ਲਿਆਵਾਂਗਾ, ਜਿਵੇਂ ਕਿ ਯਹੂਦਾਹ ਦੇ ਰਾਜੇ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.