14ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸ਼ਾਯਾਹ ਹੁਲਦਾਹ ਨਬੀਆਂ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਪਤਨੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਰਾ ਸੀ, ਜੋ ਬਸਤਰਾਂ ਦਾ ਰੱਖਵਾਲਾ ਸੀ। ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।
15ਉਸਨੇ ਉਹਨਾਂ ਨੂੰ ਕਿਹਾ, “ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹ ਆਖਦਾ ਹੈ, ਉਸ ਆਦਮੀ ਨੂੰ ਦੱਸੋ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ,
16‘ਯਾਹਵੇਹ ਇਹ ਆਖਦਾ ਹੈ ਕਿ ਮੈਂ ਇਸ ਸਥਾਨ ਅਤੇ ਇਸਦੇ ਲੋਕਾਂ ਉੱਤੇ ਤਬਾਹੀ ਲਿਆਵਾਂਗਾ, ਜਿਵੇਂ ਕਿ ਯਹੂਦਾਹ ਦੇ ਰਾਜੇ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
17ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਈ ਹੈ ਅਤੇ ਆਪਣੇ ਹੱਥਾਂ ਦੁਆਰਾ ਬਣਾਈਆਂ ਸਾਰੀਆਂ ਮੂਰਤੀਆਂ ਦੁਆਰਾ ਮੇਰਾ ਕ੍ਰੋਧ ਭੜਕਾਇਆ ਹੈ, ਇਸ ਲਈ ਮੇਰਾ ਕ੍ਰੋਧ ਇਸ ਸਥਾਨ ਉੱਤੇ ਭੜਕੇਗਾ ਅਤੇ ਬੁਝੇਗਾ ਨਹੀਂ।’
18ਯਹੂਦਾਹ ਦੇ ਰਾਜੇ ਨੂੰ ਦੱਸੋ, ਜਿਸ ਨੇ ਤੁਹਾਨੂੰ ਯਾਹਵੇਹ ਤੋਂ ਪੁੱਛਣ ਲਈ ਭੇਜਿਆ ਸੀ, ‘ਇਸਰਾਏਲ ਦਾ ਪਰਮੇਸ਼ਵਰ, ਉਹਨਾਂ ਗੱਲਾਂ ਬਾਰੇ ਜਿਹੜੀਆਂ ਤੂੰ ਸੁਣੀਆਂ ਹਨ ਇਹ ਆਖਦਾ ਹੈ: