2 ਰਾਜਿਆਂ 22

ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਈ ਹੈ ਅਤੇ ਆਪਣੇ ਹੱਥਾਂ ਦੁਆਰਾ ਬਣਾਈਆਂ ਸਾਰੀਆਂ ਮੂਰਤੀਆਂ ਦੁਆਰਾ ਮੇਰਾ ਕ੍ਰੋਧ ਭੜਕਾਇਆ ਹੈ, ਇਸ ਲਈ ਮੇਰਾ ਕ੍ਰੋਧ ਇਸ ਸਥਾਨ ਉੱਤੇ ਭੜਕੇਗਾ ਅਤੇ ਬੁਝੇਗਾ ਨਹੀਂ।’

2 Kings 22:17 (UKJV) Because they have forsaken me, and have burned incense unto other gods, that they might provoke me to anger with all the works of their hands; therefore my wrath shall be kindled against this place, and shall not be quenched.

15ਉਸਨੇ ਉਹਨਾਂ ਨੂੰ ਕਿਹਾ, “ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹ ਆਖਦਾ ਹੈ, ਉਸ ਆਦਮੀ ਨੂੰ ਦੱਸੋ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ,

16‘ਯਾਹਵੇਹ ਇਹ ਆਖਦਾ ਹੈ ਕਿ ਮੈਂ ਇਸ ਸਥਾਨ ਅਤੇ ਇਸਦੇ ਲੋਕਾਂ ਉੱਤੇ ਤਬਾਹੀ ਲਿਆਵਾਂਗਾ, ਜਿਵੇਂ ਕਿ ਯਹੂਦਾਹ ਦੇ ਰਾਜੇ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।

17ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਈ ਹੈ ਅਤੇ ਆਪਣੇ ਹੱਥਾਂ ਦੁਆਰਾ ਬਣਾਈਆਂ ਸਾਰੀਆਂ ਮੂਰਤੀਆਂ ਦੁਆਰਾ ਮੇਰਾ ਕ੍ਰੋਧ ਭੜਕਾਇਆ ਹੈ, ਇਸ ਲਈ ਮੇਰਾ ਕ੍ਰੋਧ ਇਸ ਸਥਾਨ ਉੱਤੇ ਭੜਕੇਗਾ ਅਤੇ ਬੁਝੇਗਾ ਨਹੀਂ।’

18ਯਹੂਦਾਹ ਦੇ ਰਾਜੇ ਨੂੰ ਦੱਸੋ, ਜਿਸ ਨੇ ਤੁਹਾਨੂੰ ਯਾਹਵੇਹ ਤੋਂ ਪੁੱਛਣ ਲਈ ਭੇਜਿਆ ਸੀ, ‘ਇਸਰਾਏਲ ਦਾ ਪਰਮੇਸ਼ਵਰ, ਉਹਨਾਂ ਗੱਲਾਂ ਬਾਰੇ ਜਿਹੜੀਆਂ ਤੂੰ ਸੁਣੀਆਂ ਹਨ ਇਹ ਆਖਦਾ ਹੈ:

19ਕਿਉਂਕਿ ਤੁਹਾਡਾ ਦਿਲ ਜਵਾਬਦੇਹ ਸੀ ਅਤੇ ਤੁਸੀਂ ਆਪਣੇ ਆਪ ਨੂੰ ਯਾਹਵੇਹ ਦੇ ਅੱਗੇ ਨਿਮਰ ਕੀਤਾ ਸੀ ਜਦੋਂ ਤੁਸੀਂ ਸੁਣਿਆ ਕਿ ਮੈਂ ਇਸ ਸਥਾਨ ਅਤੇ ਇਸਦੇ ਲੋਕਾਂ ਦੇ ਵਿਰੁੱਧ ਕੀ ਬੋਲਿਆ ਹੈ। ਕਿ ਉਹ ਸਰਾਪ ਬਣ ਜਾਣਗੇ ਅਤੇ ਬਰਬਾਦ ਹੋ ਜਾਣਗੇ ਅਤੇ ਕਿਉਂਕਿ ਤੁਸੀਂ ਆਪਣੇ ਬਸਤਰ ਪਾੜ ਦਿੱਤੇ ਅਤੇ ਮੇਰੀ ਹਜ਼ੂਰੀ ਵਿੱਚ ਰੋਏ, ਯਾਹਵੇਹ ਦਾ ਵਾਕ ਹੈ, ਮੈਂ ਵੀ ਤੁਹਾਨੂੰ ਸੁਣਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.