2 ਰਾਜਿਆਂ 22

“ਹਿਲਕੀਯਾਹ ਪ੍ਰਧਾਨ ਜਾਜਕ ਕੋਲ ਜਾਹ ਕਿ ਉਹ ਉਸ ਰੁਪਏ ਨੂੰ ਜੋ ਯਾਹਵੇਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ ਗਿਣੇ।

2 Kings 22:4 (UKJV) Go up to Hilkiah the high priest, that he may sum the silver which is brought into the house of the LORD, which the keepers of the door have gathered of the people:

2ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ ਅਤੇ ਪੂਰੀ ਤਰ੍ਹਾਂ ਆਪਣੇ ਪਿਤਾ ਦਾਵੀਦ ਦੇ ਸਾਰੇ ਰਾਹਾਂ ਉੱਤੇ ਚੱਲਦਾ ਰਿਹਾ, ਨਾ ਸੱਜੇ ਅਤੇ ਨਾ ਖੱਬੇ ਪਾਸੇ ਮੁੜਿਆ।

3ਯੋਸ਼ੀਯਾਹ ਪਾਤਸ਼ਾਹ ਦੇ ਅਠਾਰਵੇਂ ਵਰ੍ਹੇ ਐਉਂ ਹੋਇਆ ਭਈ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਾਹਵੇਹ ਦੇ ਭਵਨ ਨੂੰ ਇਹ ਆਖ ਕੇ ਘੱਲਿਆ:

4“ਹਿਲਕੀਯਾਹ ਪ੍ਰਧਾਨ ਜਾਜਕ ਕੋਲ ਜਾਹ ਕਿ ਉਹ ਉਸ ਰੁਪਏ ਨੂੰ ਜੋ ਯਾਹਵੇਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ ਗਿਣੇ।

5ਕਿ ਉਹ ਉਹਨਾਂ ਨੇ ਯਾਹਵੇਹ ਦੇ ਭਵਨ ਦੇ ਕੰਮ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤੇ ਆਦਮੀਆਂ ਨੂੰ ਸੌਂਪ ਦਿੱਤਾ ਤਾਂ ਜੋ ਉਹ ਉਹਨਾਂ ਮਜ਼ਦੂਰਾਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਕਰਨ ਲਈ ਯਾਹਵੇਹ ਦੇ ਭਵਨ ਵਿੱਚ ਹਨ।

6ਅਰਥਾਤ ਤਰਖਾਣ ਅਤੇ ਪੱਥਰ ਦੀ ਕੁਟਾਈ ਕਰਨ ਵਾਲਿਆਂ ਨੂੰ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਕੱਟੇ ਹੋਏ ਪੱਥਰ ਮੁੱਲ ਲੈਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.