2 ਰਾਜਿਆਂ 22

ਕਿ ਉਹ ਉਹਨਾਂ ਨੇ ਯਾਹਵੇਹ ਦੇ ਭਵਨ ਦੇ ਕੰਮ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤੇ ਆਦਮੀਆਂ ਨੂੰ ਸੌਂਪ ਦਿੱਤਾ ਤਾਂ ਜੋ ਉਹ ਉਹਨਾਂ ਮਜ਼ਦੂਰਾਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਕਰਨ ਲਈ ਯਾਹਵੇਹ ਦੇ ਭਵਨ ਵਿੱਚ ਹਨ।

2 Kings 22:5 (UKJV) And let them deliver it into the hand of the doers of the work, that have the oversight of the house of the LORD: and let them give it to the doers of the work which is in the house of the LORD, to repair the breaches of the house,

3ਯੋਸ਼ੀਯਾਹ ਪਾਤਸ਼ਾਹ ਦੇ ਅਠਾਰਵੇਂ ਵਰ੍ਹੇ ਐਉਂ ਹੋਇਆ ਭਈ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਾਹਵੇਹ ਦੇ ਭਵਨ ਨੂੰ ਇਹ ਆਖ ਕੇ ਘੱਲਿਆ:

4“ਹਿਲਕੀਯਾਹ ਪ੍ਰਧਾਨ ਜਾਜਕ ਕੋਲ ਜਾਹ ਕਿ ਉਹ ਉਸ ਰੁਪਏ ਨੂੰ ਜੋ ਯਾਹਵੇਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ ਗਿਣੇ।

5ਕਿ ਉਹ ਉਹਨਾਂ ਨੇ ਯਾਹਵੇਹ ਦੇ ਭਵਨ ਦੇ ਕੰਮ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤੇ ਆਦਮੀਆਂ ਨੂੰ ਸੌਂਪ ਦਿੱਤਾ ਤਾਂ ਜੋ ਉਹ ਉਹਨਾਂ ਮਜ਼ਦੂਰਾਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਕਰਨ ਲਈ ਯਾਹਵੇਹ ਦੇ ਭਵਨ ਵਿੱਚ ਹਨ।

6ਅਰਥਾਤ ਤਰਖਾਣ ਅਤੇ ਪੱਥਰ ਦੀ ਕੁਟਾਈ ਕਰਨ ਵਾਲਿਆਂ ਨੂੰ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਕੱਟੇ ਹੋਏ ਪੱਥਰ ਮੁੱਲ ਲੈਣ।

7ਪਰ ਉਹਨਾਂ ਨੂੰ ਉਸ ਧਨ ਦਾ ਲੇਖਾ ਦੇਣ ਦੀ ਲੋੜ ਨਹੀਂ ਹੈ ਜੋ ਉਹਨਾਂ ਨੂੰ ਸੌਂਪਿਆ ਗਿਆ ਹੈ, ਕਿਉਂਕਿ ਉਹ ਆਪਣੇ ਲੈਣ ਦੇਣ ਵਿੱਚ ਇਮਾਨਦਾਰ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.