2 ਰਾਜਿਆਂ 22

ਅਰਥਾਤ ਤਰਖਾਣ ਅਤੇ ਪੱਥਰ ਦੀ ਕੁਟਾਈ ਕਰਨ ਵਾਲਿਆਂ ਨੂੰ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਕੱਟੇ ਹੋਏ ਪੱਥਰ ਮੁੱਲ ਲੈਣ।

2 Kings 22:6 (UKJV) Unto carpenters, and builders, and stone workers, and to buy timber and hewn stone to repair the house.

4“ਹਿਲਕੀਯਾਹ ਪ੍ਰਧਾਨ ਜਾਜਕ ਕੋਲ ਜਾਹ ਕਿ ਉਹ ਉਸ ਰੁਪਏ ਨੂੰ ਜੋ ਯਾਹਵੇਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ ਗਿਣੇ।

5ਕਿ ਉਹ ਉਹਨਾਂ ਨੇ ਯਾਹਵੇਹ ਦੇ ਭਵਨ ਦੇ ਕੰਮ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤੇ ਆਦਮੀਆਂ ਨੂੰ ਸੌਂਪ ਦਿੱਤਾ ਤਾਂ ਜੋ ਉਹ ਉਹਨਾਂ ਮਜ਼ਦੂਰਾਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਕਰਨ ਲਈ ਯਾਹਵੇਹ ਦੇ ਭਵਨ ਵਿੱਚ ਹਨ।

6ਅਰਥਾਤ ਤਰਖਾਣ ਅਤੇ ਪੱਥਰ ਦੀ ਕੁਟਾਈ ਕਰਨ ਵਾਲਿਆਂ ਨੂੰ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਕੱਟੇ ਹੋਏ ਪੱਥਰ ਮੁੱਲ ਲੈਣ।

7ਪਰ ਉਹਨਾਂ ਨੂੰ ਉਸ ਧਨ ਦਾ ਲੇਖਾ ਦੇਣ ਦੀ ਲੋੜ ਨਹੀਂ ਹੈ ਜੋ ਉਹਨਾਂ ਨੂੰ ਸੌਂਪਿਆ ਗਿਆ ਹੈ, ਕਿਉਂਕਿ ਉਹ ਆਪਣੇ ਲੈਣ ਦੇਣ ਵਿੱਚ ਇਮਾਨਦਾਰ ਹਨ।”

8ਪ੍ਰਧਾਨ ਜਾਜਕ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ, “ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ।” ਉਸ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ, ਜਿਸਨੇ ਇਸਨੂੰ ਪੜ੍ਹਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.