2 ਰਾਜਿਆਂ 22

ਪਰ ਉਹਨਾਂ ਨੂੰ ਉਸ ਧਨ ਦਾ ਲੇਖਾ ਦੇਣ ਦੀ ਲੋੜ ਨਹੀਂ ਹੈ ਜੋ ਉਹਨਾਂ ਨੂੰ ਸੌਂਪਿਆ ਗਿਆ ਹੈ, ਕਿਉਂਕਿ ਉਹ ਆਪਣੇ ਲੈਣ ਦੇਣ ਵਿੱਚ ਇਮਾਨਦਾਰ ਹਨ।”

2 Kings 22:7 (UKJV) Nevertheless there was no reckoning made with them of the money that was delivered into their hand, because they dealt faithfully.

5ਕਿ ਉਹ ਉਹਨਾਂ ਨੇ ਯਾਹਵੇਹ ਦੇ ਭਵਨ ਦੇ ਕੰਮ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤੇ ਆਦਮੀਆਂ ਨੂੰ ਸੌਂਪ ਦਿੱਤਾ ਤਾਂ ਜੋ ਉਹ ਉਹਨਾਂ ਮਜ਼ਦੂਰਾਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਕਰਨ ਲਈ ਯਾਹਵੇਹ ਦੇ ਭਵਨ ਵਿੱਚ ਹਨ।

6ਅਰਥਾਤ ਤਰਖਾਣ ਅਤੇ ਪੱਥਰ ਦੀ ਕੁਟਾਈ ਕਰਨ ਵਾਲਿਆਂ ਨੂੰ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਕੱਟੇ ਹੋਏ ਪੱਥਰ ਮੁੱਲ ਲੈਣ।

7ਪਰ ਉਹਨਾਂ ਨੂੰ ਉਸ ਧਨ ਦਾ ਲੇਖਾ ਦੇਣ ਦੀ ਲੋੜ ਨਹੀਂ ਹੈ ਜੋ ਉਹਨਾਂ ਨੂੰ ਸੌਂਪਿਆ ਗਿਆ ਹੈ, ਕਿਉਂਕਿ ਉਹ ਆਪਣੇ ਲੈਣ ਦੇਣ ਵਿੱਚ ਇਮਾਨਦਾਰ ਹਨ।”

8ਪ੍ਰਧਾਨ ਜਾਜਕ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ, “ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ।” ਉਸ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ, ਜਿਸਨੇ ਇਸਨੂੰ ਪੜ੍ਹਿਆ।

9ਤਦ ਸ਼ਾਫਾਨ ਲਿਖਾਰੀ ਰਾਜਾ ਕੋਲ ਗਿਆ ਅਤੇ ਰਾਜਾ ਨੂੰ ਇਹ ਖ਼ਬਰ ਦਿੱਤੀ ਅਤੇ ਆਖਿਆ, “ਤੁਹਾਡੇ ਦਾਸਾਂ ਨੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਇਕੱਠਾ ਕੀਤਾ ਉਹਨਾਂ ਮਜ਼ਦੂਰਾਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਾਹਵੇਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.