2 ਰਾਜਿਆਂ 22

ਪ੍ਰਧਾਨ ਜਾਜਕ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ, “ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ।” ਉਸ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ, ਜਿਸਨੇ ਇਸਨੂੰ ਪੜ੍ਹਿਆ।

2 Kings 22:8 (UKJV) And Hilkiah the high priest said unto Shaphan the scribe, I have found the book of the law in the house of the LORD. And Hilkiah gave the book to Shaphan, and he read it.

6ਅਰਥਾਤ ਤਰਖਾਣ ਅਤੇ ਪੱਥਰ ਦੀ ਕੁਟਾਈ ਕਰਨ ਵਾਲਿਆਂ ਨੂੰ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਕੱਟੇ ਹੋਏ ਪੱਥਰ ਮੁੱਲ ਲੈਣ।

7ਪਰ ਉਹਨਾਂ ਨੂੰ ਉਸ ਧਨ ਦਾ ਲੇਖਾ ਦੇਣ ਦੀ ਲੋੜ ਨਹੀਂ ਹੈ ਜੋ ਉਹਨਾਂ ਨੂੰ ਸੌਂਪਿਆ ਗਿਆ ਹੈ, ਕਿਉਂਕਿ ਉਹ ਆਪਣੇ ਲੈਣ ਦੇਣ ਵਿੱਚ ਇਮਾਨਦਾਰ ਹਨ।”

8ਪ੍ਰਧਾਨ ਜਾਜਕ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ, “ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ।” ਉਸ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ, ਜਿਸਨੇ ਇਸਨੂੰ ਪੜ੍ਹਿਆ।

9ਤਦ ਸ਼ਾਫਾਨ ਲਿਖਾਰੀ ਰਾਜਾ ਕੋਲ ਗਿਆ ਅਤੇ ਰਾਜਾ ਨੂੰ ਇਹ ਖ਼ਬਰ ਦਿੱਤੀ ਅਤੇ ਆਖਿਆ, “ਤੁਹਾਡੇ ਦਾਸਾਂ ਨੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਇਕੱਠਾ ਕੀਤਾ ਉਹਨਾਂ ਮਜ਼ਦੂਰਾਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਾਹਵੇਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ।”

10ਤਦ ਸ਼ਾਫਾਨ ਮੁਨੀਮ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਰ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.