2 ਰਾਜਿਆਂ 22

ਤਦ ਸ਼ਾਫਾਨ ਲਿਖਾਰੀ ਰਾਜਾ ਕੋਲ ਗਿਆ ਅਤੇ ਰਾਜਾ ਨੂੰ ਇਹ ਖ਼ਬਰ ਦਿੱਤੀ ਅਤੇ ਆਖਿਆ, “ਤੁਹਾਡੇ ਦਾਸਾਂ ਨੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਇਕੱਠਾ ਕੀਤਾ ਉਹਨਾਂ ਮਜ਼ਦੂਰਾਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਾਹਵੇਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ।”

2 Kings 22:9 (UKJV) And Shaphan the scribe came to the king, and brought the king word again, and said, Your servants have gathered the money that was found in the house, and have delivered it into the hand of them that do the work, that have the oversight of the house of the LORD.

7ਪਰ ਉਹਨਾਂ ਨੂੰ ਉਸ ਧਨ ਦਾ ਲੇਖਾ ਦੇਣ ਦੀ ਲੋੜ ਨਹੀਂ ਹੈ ਜੋ ਉਹਨਾਂ ਨੂੰ ਸੌਂਪਿਆ ਗਿਆ ਹੈ, ਕਿਉਂਕਿ ਉਹ ਆਪਣੇ ਲੈਣ ਦੇਣ ਵਿੱਚ ਇਮਾਨਦਾਰ ਹਨ।”

8ਪ੍ਰਧਾਨ ਜਾਜਕ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ, “ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ।” ਉਸ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ, ਜਿਸਨੇ ਇਸਨੂੰ ਪੜ੍ਹਿਆ।

9ਤਦ ਸ਼ਾਫਾਨ ਲਿਖਾਰੀ ਰਾਜਾ ਕੋਲ ਗਿਆ ਅਤੇ ਰਾਜਾ ਨੂੰ ਇਹ ਖ਼ਬਰ ਦਿੱਤੀ ਅਤੇ ਆਖਿਆ, “ਤੁਹਾਡੇ ਦਾਸਾਂ ਨੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਇਕੱਠਾ ਕੀਤਾ ਉਹਨਾਂ ਮਜ਼ਦੂਰਾਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਾਹਵੇਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ।”

10ਤਦ ਸ਼ਾਫਾਨ ਮੁਨੀਮ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਰ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ।

11ਜਦੋਂ ਰਾਜੇ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ, ਤਾਂ ਉਸਨੇ ਆਪਣੇ ਬਸਤਰ ਪਾੜ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.