2 ਰਾਜਿਆਂ 23

ਉਸਨੇ ਉਹਨਾਂ ਜਗਵੇਦੀਆਂ ਨੂੰ ਢਾਹ ਦਿੱਤਾ ਜੋ ਯਹੂਦਾਹ ਦੇ ਰਾਜਿਆਂ ਨੇ ਆਹਾਜ਼ ਦੇ ਚੁਬਾਰੇ ਦੇ ਕੋਲ ਛੱਤ ਉੱਤੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਜਿਹੜੀਆਂ ਮਨੱਸ਼ੇਹ ਨੇ ਯਾਹਵੇਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ। ਉਸ ਨੇ ਉਹਨਾਂ ਨੂੰ ਉੱਥੋਂ ਹਟਾ ਦਿੱਤਾ, ਉਹਨਾਂ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਮਲਬਾ ਕਿਦਰੋਨ ਘਾਟੀ ਵਿੱਚ ਸੁੱਟ ਦਿੱਤਾ।

2 Kings 23:12 (UKJV) And the altars that were on the top of the upper chamber of Ahaz, which the kings of Judah had made, and the altars which Manasseh had made in the two courts of the house of the LORD, did the king beat down, and brake them down from thence, and cast the dust of them into the brook Kidron.

10ਅਤੇ ਉਸ ਨੇ ਤੋਫੇਥ ਨੂੰ ਜੋ ਬੇਨ-ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲੋਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ।

11ਉਸ ਨੇ ਯਾਹਵੇਹ ਦੇ ਭਵਨ ਦੇ ਪ੍ਰਵੇਸ਼ ਦੁਆਰ ਤੋਂ ਉਹਨਾਂ ਘੋੜਿਆਂ ਨੂੰ ਹਟਾ ਦਿੱਤਾ ਜੋ ਯਹੂਦਾਹ ਦੇ ਰਾਜਿਆਂ ਨੇ ਸੂਰਜ ਨੂੰ ਸਮਰਪਿਤ ਕੀਤੇ ਸਨ। ਉਹ ਨਾਥਾਨ-ਮੇਲੇਕ ਨਾਮ ਦੇ ਇੱਕ ਅਧਿਕਾਰੀ ਦੇ ਕਮਰੇ ਦੇ ਕੋਲ ਕਚਹਿਰੀ ਵਿੱਚ ਸਨ। ਫਿਰ ਯੋਸ਼ੀਯਾਹ ਨੇ ਸੂਰਜ ਨੂੰ ਸਮਰਪਿਤ ਰਥਾਂ ਨੂੰ ਸਾੜ ਦਿੱਤਾ।

12ਉਸਨੇ ਉਹਨਾਂ ਜਗਵੇਦੀਆਂ ਨੂੰ ਢਾਹ ਦਿੱਤਾ ਜੋ ਯਹੂਦਾਹ ਦੇ ਰਾਜਿਆਂ ਨੇ ਆਹਾਜ਼ ਦੇ ਚੁਬਾਰੇ ਦੇ ਕੋਲ ਛੱਤ ਉੱਤੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਜਿਹੜੀਆਂ ਮਨੱਸ਼ੇਹ ਨੇ ਯਾਹਵੇਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ। ਉਸ ਨੇ ਉਹਨਾਂ ਨੂੰ ਉੱਥੋਂ ਹਟਾ ਦਿੱਤਾ, ਉਹਨਾਂ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਮਲਬਾ ਕਿਦਰੋਨ ਘਾਟੀ ਵਿੱਚ ਸੁੱਟ ਦਿੱਤਾ।

13ਪਹਿਲਾਂ ਸ਼ਲੋਮੋਨ ਪਾਤਸ਼ਾਹ ਨੇ ਯੇਰੂਸ਼ਲੇਮ ਦੇ ਪਹਾੜੀ ਦੇ ਦੱਖਣ ਵਾਲੇ ਪਾਸੇ ਵੀ ਉੱਚੀਆਂ ਥਾਵਾਂ ਬਣਾਈਆਂ ਸਨ। ਇਹ ਇਸਰਾਏਲ ਦੇ ਰਾਜੇ ਸ਼ਲੋਮੋਨ ਦੁਆਰਾ ਸੀਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅੰਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ, ਤਾਂ ਜੋ ਉਹ ਉਹਨਾਂ ਘਿਣਾਉਂਣੇ ਦੇਵਤਿਆਂ ਦੀ ਅਰਾਧਨਾ ਤੇ ਸਨਮਾਨ ਕਰ ਸਕਣ। ਪਰ ਯੋਸ਼ੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਅਰਾਧਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ।

14ਯੋਸਿਆਹ ਨੇ ਪਵਿੱਤਰ ਪੱਥਰਾਂ ਨੂੰ ਤੋੜ ਦਿੱਤਾ ਅਤੇ ਅਸ਼ੇਰਾਹ ਦੇ ਖੰਭਿਆਂ ਨੂੰ ਕੱਟ ਦਿੱਤਾ ਅਤੇ ਸਥਾਨਾਂ ਨੂੰ ਮਨੁੱਖੀ ਹੱਡੀਆਂ ਨਾਲ ਢੱਕ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.