2 ਰਾਜਿਆਂ 23

ਪਹਿਲਾਂ ਸ਼ਲੋਮੋਨ ਪਾਤਸ਼ਾਹ ਨੇ ਯੇਰੂਸ਼ਲੇਮ ਦੇ ਪਹਾੜੀ ਦੇ ਦੱਖਣ ਵਾਲੇ ਪਾਸੇ ਵੀ ਉੱਚੀਆਂ ਥਾਵਾਂ ਬਣਾਈਆਂ ਸਨ। ਇਹ ਇਸਰਾਏਲ ਦੇ ਰਾਜੇ ਸ਼ਲੋਮੋਨ ਦੁਆਰਾ ਸੀਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅੰਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ, ਤਾਂ ਜੋ ਉਹ ਉਹਨਾਂ ਘਿਣਾਉਂਣੇ ਦੇਵਤਿਆਂ ਦੀ ਅਰਾਧਨਾ ਤੇ ਸਨਮਾਨ ਕਰ ਸਕਣ। ਪਰ ਯੋਸ਼ੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਅਰਾਧਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ।

2 Kings 23:13 (UKJV) And the high places that were before Jerusalem, which were on the right hand of the mount of corruption, which Solomon the king of Israel had built for Ashtoreth the abomination of the Zidonians, and for Chemosh the abomination of the Moabites, and for Milcom the abomination of the children of Ammon, did the king defile.

11ਉਸ ਨੇ ਯਾਹਵੇਹ ਦੇ ਭਵਨ ਦੇ ਪ੍ਰਵੇਸ਼ ਦੁਆਰ ਤੋਂ ਉਹਨਾਂ ਘੋੜਿਆਂ ਨੂੰ ਹਟਾ ਦਿੱਤਾ ਜੋ ਯਹੂਦਾਹ ਦੇ ਰਾਜਿਆਂ ਨੇ ਸੂਰਜ ਨੂੰ ਸਮਰਪਿਤ ਕੀਤੇ ਸਨ। ਉਹ ਨਾਥਾਨ-ਮੇਲੇਕ ਨਾਮ ਦੇ ਇੱਕ ਅਧਿਕਾਰੀ ਦੇ ਕਮਰੇ ਦੇ ਕੋਲ ਕਚਹਿਰੀ ਵਿੱਚ ਸਨ। ਫਿਰ ਯੋਸ਼ੀਯਾਹ ਨੇ ਸੂਰਜ ਨੂੰ ਸਮਰਪਿਤ ਰਥਾਂ ਨੂੰ ਸਾੜ ਦਿੱਤਾ।

12ਉਸਨੇ ਉਹਨਾਂ ਜਗਵੇਦੀਆਂ ਨੂੰ ਢਾਹ ਦਿੱਤਾ ਜੋ ਯਹੂਦਾਹ ਦੇ ਰਾਜਿਆਂ ਨੇ ਆਹਾਜ਼ ਦੇ ਚੁਬਾਰੇ ਦੇ ਕੋਲ ਛੱਤ ਉੱਤੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਜਿਹੜੀਆਂ ਮਨੱਸ਼ੇਹ ਨੇ ਯਾਹਵੇਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ। ਉਸ ਨੇ ਉਹਨਾਂ ਨੂੰ ਉੱਥੋਂ ਹਟਾ ਦਿੱਤਾ, ਉਹਨਾਂ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਮਲਬਾ ਕਿਦਰੋਨ ਘਾਟੀ ਵਿੱਚ ਸੁੱਟ ਦਿੱਤਾ।

13ਪਹਿਲਾਂ ਸ਼ਲੋਮੋਨ ਪਾਤਸ਼ਾਹ ਨੇ ਯੇਰੂਸ਼ਲੇਮ ਦੇ ਪਹਾੜੀ ਦੇ ਦੱਖਣ ਵਾਲੇ ਪਾਸੇ ਵੀ ਉੱਚੀਆਂ ਥਾਵਾਂ ਬਣਾਈਆਂ ਸਨ। ਇਹ ਇਸਰਾਏਲ ਦੇ ਰਾਜੇ ਸ਼ਲੋਮੋਨ ਦੁਆਰਾ ਸੀਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅੰਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ, ਤਾਂ ਜੋ ਉਹ ਉਹਨਾਂ ਘਿਣਾਉਂਣੇ ਦੇਵਤਿਆਂ ਦੀ ਅਰਾਧਨਾ ਤੇ ਸਨਮਾਨ ਕਰ ਸਕਣ। ਪਰ ਯੋਸ਼ੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਅਰਾਧਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ।

14ਯੋਸਿਆਹ ਨੇ ਪਵਿੱਤਰ ਪੱਥਰਾਂ ਨੂੰ ਤੋੜ ਦਿੱਤਾ ਅਤੇ ਅਸ਼ੇਰਾਹ ਦੇ ਖੰਭਿਆਂ ਨੂੰ ਕੱਟ ਦਿੱਤਾ ਅਤੇ ਸਥਾਨਾਂ ਨੂੰ ਮਨੁੱਖੀ ਹੱਡੀਆਂ ਨਾਲ ਢੱਕ ਦਿੱਤਾ।

15ਇੱਥੋਂ ਤੱਕ ਕਿ ਬੈਤਏਲ ਦੀ ਜਗਵੇਦੀ, ਨੇਬਾਥ ਦੇ ਪੁੱਤਰ ਯਾਰਾਬੁਆਮ ਦੁਆਰਾ ਬਣਾਈ ਗਈ ਉੱਚੀ ਥਾਂ, ਜਿਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ, ਇੱਥੋਂ ਤੱਕ ਕਿ ਉਹ ਜਗਵੇਦੀ ਅਤੇ ਉੱਚੀ ਥਾਂ ਵੀ ਉਸ ਨੇ ਢਾਹ ਦਿੱਤੀ ਸੀ। ਉਸ ਨੇ ਉੱਚੀ ਥਾਂ ਨੂੰ ਸਾੜ ਦਿੱਤਾ ਅਤੇ ਉਸ ਨੂੰ ਪੀਹ ਨੂੰ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੇ ਥੰਮ ਨੂੰ ਵੀ ਸਾੜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.