2 ਰਾਜਿਆਂ 23

ਇੱਥੋਂ ਤੱਕ ਕਿ ਬੈਤਏਲ ਦੀ ਜਗਵੇਦੀ, ਨੇਬਾਥ ਦੇ ਪੁੱਤਰ ਯਾਰਾਬੁਆਮ ਦੁਆਰਾ ਬਣਾਈ ਗਈ ਉੱਚੀ ਥਾਂ, ਜਿਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ, ਇੱਥੋਂ ਤੱਕ ਕਿ ਉਹ ਜਗਵੇਦੀ ਅਤੇ ਉੱਚੀ ਥਾਂ ਵੀ ਉਸ ਨੇ ਢਾਹ ਦਿੱਤੀ ਸੀ। ਉਸ ਨੇ ਉੱਚੀ ਥਾਂ ਨੂੰ ਸਾੜ ਦਿੱਤਾ ਅਤੇ ਉਸ ਨੂੰ ਪੀਹ ਨੂੰ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੇ ਥੰਮ ਨੂੰ ਵੀ ਸਾੜ ਦਿੱਤਾ।

2 Kings 23:15 (UKJV) Moreover the altar that was at Bethel, and the high place which Jeroboam the son of Nebat, who made Israel to sin, had made, both that altar and the high place he brake down, and burned the high place, and stamped it small to powder, and burned the grove.

13ਪਹਿਲਾਂ ਸ਼ਲੋਮੋਨ ਪਾਤਸ਼ਾਹ ਨੇ ਯੇਰੂਸ਼ਲੇਮ ਦੇ ਪਹਾੜੀ ਦੇ ਦੱਖਣ ਵਾਲੇ ਪਾਸੇ ਵੀ ਉੱਚੀਆਂ ਥਾਵਾਂ ਬਣਾਈਆਂ ਸਨ। ਇਹ ਇਸਰਾਏਲ ਦੇ ਰਾਜੇ ਸ਼ਲੋਮੋਨ ਦੁਆਰਾ ਸੀਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅੰਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ, ਤਾਂ ਜੋ ਉਹ ਉਹਨਾਂ ਘਿਣਾਉਂਣੇ ਦੇਵਤਿਆਂ ਦੀ ਅਰਾਧਨਾ ਤੇ ਸਨਮਾਨ ਕਰ ਸਕਣ। ਪਰ ਯੋਸ਼ੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਅਰਾਧਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ।

14ਯੋਸਿਆਹ ਨੇ ਪਵਿੱਤਰ ਪੱਥਰਾਂ ਨੂੰ ਤੋੜ ਦਿੱਤਾ ਅਤੇ ਅਸ਼ੇਰਾਹ ਦੇ ਖੰਭਿਆਂ ਨੂੰ ਕੱਟ ਦਿੱਤਾ ਅਤੇ ਸਥਾਨਾਂ ਨੂੰ ਮਨੁੱਖੀ ਹੱਡੀਆਂ ਨਾਲ ਢੱਕ ਦਿੱਤਾ।

15ਇੱਥੋਂ ਤੱਕ ਕਿ ਬੈਤਏਲ ਦੀ ਜਗਵੇਦੀ, ਨੇਬਾਥ ਦੇ ਪੁੱਤਰ ਯਾਰਾਬੁਆਮ ਦੁਆਰਾ ਬਣਾਈ ਗਈ ਉੱਚੀ ਥਾਂ, ਜਿਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ, ਇੱਥੋਂ ਤੱਕ ਕਿ ਉਹ ਜਗਵੇਦੀ ਅਤੇ ਉੱਚੀ ਥਾਂ ਵੀ ਉਸ ਨੇ ਢਾਹ ਦਿੱਤੀ ਸੀ। ਉਸ ਨੇ ਉੱਚੀ ਥਾਂ ਨੂੰ ਸਾੜ ਦਿੱਤਾ ਅਤੇ ਉਸ ਨੂੰ ਪੀਹ ਨੂੰ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੇ ਥੰਮ ਨੂੰ ਵੀ ਸਾੜ ਦਿੱਤਾ।

16ਅਤੇ ਜਦ ਯੋਸ਼ੀਯਾਹ ਮੁੜਿਆ ਅਰ ਉਹ ਕਬਰਾਂ ਜੋ ਪਹਾੜ ਵਿੱਚ ਸਨ ਦੇਖੀਆਂ ਤਾਂ ਉਸ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਹਨਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਾਹਵੇਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ਵਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾਂ ਦਾ ਵੀ ਪਰਚਾਰ ਕੀਤਾ ਸੀ।

17ਪਾਤਸ਼ਾਹ ਨੇ ਪੁੱਛਿਆ, “ਮੈਂ ਦੇਖ ਰਿਹਾ ਹਾਂ ਕਿ ਉਹ ਮਕਬਰੇ ਦਾ ਪੱਥਰ ਕੀ ਹੈ?” ਸ਼ਹਿਰ ਦੇ ਲੋਕਾਂ ਨੇ ਆਖਿਆ, “ਇਹ ਉਸ ਪਰਮੇਸ਼ਵਰ ਦੇ ਬੰਦੇ ਦੀ ਕਬਰ ਦੀ ਨਿਸ਼ਾਨਦੇਹੀ ਕਰਦਾ ਹੈ ਜਿਹੜਾ ਯਹੂਦਾਹ ਤੋਂ ਆਇਆ ਸੀ ਅਤੇ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਉਹੀ ਗੱਲਾਂ ਆਖੀਆਂ ਜਿਹੜੀਆਂ ਤੁਸੀਂ ਉਸ ਨਾਲ ਕੀਤੀਆਂ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.