2 ਰਾਜਿਆਂ 23

ਜਿਵੇਂ ਕਿ ਉਸਨੇ ਬੈਤਏਲ ਵਿੱਚ ਕੀਤਾ ਸੀ, ਯੋਸ਼ੀਯਾਹ ਨੇ ਉਹਨਾਂ ਉੱਚੇ ਸਥਾਨਾਂ ਦੇ ਸਾਰੇ ਮੰਦਰਾਂ ਨੂੰ ਹਟਾ ਦਿੱਤਾ ਜੋ ਇਸਰਾਏਲ ਦੇ ਰਾਜਿਆਂ ਨੇ ਸਾਮਰਿਯਾ ਦੇ ਕਸਬਿਆਂ ਵਿੱਚ ਬਣਾਏ ਸਨ ਅਤੇ ਜਿਨ੍ਹਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ ਸੀ।

2 Kings 23:19 (UKJV) And all the houses also of the high places that were in the cities of Samaria, which the kings of Israel had made to provoke the Lord to anger, Josiah took away, and did to them according to all the acts that he had done in Bethel.

17ਪਾਤਸ਼ਾਹ ਨੇ ਪੁੱਛਿਆ, “ਮੈਂ ਦੇਖ ਰਿਹਾ ਹਾਂ ਕਿ ਉਹ ਮਕਬਰੇ ਦਾ ਪੱਥਰ ਕੀ ਹੈ?” ਸ਼ਹਿਰ ਦੇ ਲੋਕਾਂ ਨੇ ਆਖਿਆ, “ਇਹ ਉਸ ਪਰਮੇਸ਼ਵਰ ਦੇ ਬੰਦੇ ਦੀ ਕਬਰ ਦੀ ਨਿਸ਼ਾਨਦੇਹੀ ਕਰਦਾ ਹੈ ਜਿਹੜਾ ਯਹੂਦਾਹ ਤੋਂ ਆਇਆ ਸੀ ਅਤੇ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਉਹੀ ਗੱਲਾਂ ਆਖੀਆਂ ਜਿਹੜੀਆਂ ਤੁਸੀਂ ਉਸ ਨਾਲ ਕੀਤੀਆਂ ਹਨ।”

18ਤਾਂ ਉਹ ਨੇ ਆਖਿਆ, “ਉਸ ਨੂੰ ਵਿਸ਼ਰਾਮ ਕਰਨ ਦਿਓ, ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ” ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ।

19ਜਿਵੇਂ ਕਿ ਉਸਨੇ ਬੈਤਏਲ ਵਿੱਚ ਕੀਤਾ ਸੀ, ਯੋਸ਼ੀਯਾਹ ਨੇ ਉਹਨਾਂ ਉੱਚੇ ਸਥਾਨਾਂ ਦੇ ਸਾਰੇ ਮੰਦਰਾਂ ਨੂੰ ਹਟਾ ਦਿੱਤਾ ਜੋ ਇਸਰਾਏਲ ਦੇ ਰਾਜਿਆਂ ਨੇ ਸਾਮਰਿਯਾ ਦੇ ਕਸਬਿਆਂ ਵਿੱਚ ਬਣਾਏ ਸਨ ਅਤੇ ਜਿਨ੍ਹਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ ਸੀ।

20ਯੋਸ਼ੀਯਾਹ ਨੇ ਉਹਨਾਂ ਉੱਚੀਆਂ ਥਾਵਾਂ ਦੇ ਸਾਰੇ ਜਾਜਕਾਂ ਨੂੰ ਜਗਵੇਦੀਆਂ ਉੱਤੇ ਵੱਢ ਸੁੱਟਿਆ ਅਤੇ ਉਹਨਾਂ ਉੱਤੇ ਮਨੁੱਖੀ ਹੱਡੀਆਂ ਨੂੰ ਸਾੜ ਦਿੱਤਾ। ਫਿਰ ਉਹ ਯੇਰੂਸ਼ਲੇਮ ਵਾਪਸ ਚਲਾ ਗਿਆ।

21ਰਾਜੇ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ, “ਆਪਣੇ ਪਰਮੇਸ਼ਵਰ ਦੇ ਲਈ ਪਸਾਹ ਦਾ ਤਿਉਹਾਰ ਮਨਾਓ, ਜਿਵੇਂ ਕਿ ਨੇਮ ਦੀ ਇਸ ਪੋਥੀ ਵਿੱਚ ਲਿਖਿਆ ਹੋਇਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.