2 ਰਾਜਿਆਂ 23

ਉਹ ਯਹੂਦਾਹ ਦੇ ਲੋਕਾਂ, ਯੇਰੂਸ਼ਲੇਮ ਦੇ ਵਾਸੀਆਂ, ਜਾਜਕਾਂ ਅਤੇ ਨਬੀਆਂ, ਛੋਟੇ ਤੋਂ ਵੱਡੇ ਤੱਕ ਸਾਰੇ ਲੋਕਾਂ ਦੇ ਨਾਲ ਯਾਹਵੇਹ ਦੇ ਭਵਨ ਵਿੱਚ ਗਿਆ। ਉਸ ਨੇ ਉਹਨਾਂ ਨੂੰ ਇਕਰਾਰਨਾਮੇ ਦੀ ਪੋਥੀ ਦੇ ਸਾਰੇ ਸ਼ਬਦ ਪੜ੍ਹ ਕੇ ਸੁਣਾਏ, ਜੋ ਯਾਹਵੇਹ ਦੇ ਭਵਨ ਵਿੱਚ ਪਾਏ ਗਏ ਸਨ।

2 Kings 23:2 (UKJV) And the king went up into the house of the LORD, and all the men of Judah and all the inhabitants of Jerusalem with him, and the priests, and the prophets, and all the people, both small and great: and he read in their ears all the words of the book of the covenant which was found in the house of the LORD.

1ਫਿਰ ਰਾਜਾ ਨੇ ਸੁਨੇਹਾ ਭੇਜ ਕੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਾ ਕੀਤਾ।

2ਉਹ ਯਹੂਦਾਹ ਦੇ ਲੋਕਾਂ, ਯੇਰੂਸ਼ਲੇਮ ਦੇ ਵਾਸੀਆਂ, ਜਾਜਕਾਂ ਅਤੇ ਨਬੀਆਂ, ਛੋਟੇ ਤੋਂ ਵੱਡੇ ਤੱਕ ਸਾਰੇ ਲੋਕਾਂ ਦੇ ਨਾਲ ਯਾਹਵੇਹ ਦੇ ਭਵਨ ਵਿੱਚ ਗਿਆ। ਉਸ ਨੇ ਉਹਨਾਂ ਨੂੰ ਇਕਰਾਰਨਾਮੇ ਦੀ ਪੋਥੀ ਦੇ ਸਾਰੇ ਸ਼ਬਦ ਪੜ੍ਹ ਕੇ ਸੁਣਾਏ, ਜੋ ਯਾਹਵੇਹ ਦੇ ਭਵਨ ਵਿੱਚ ਪਾਏ ਗਏ ਸਨ।

3ਰਾਜਾ ਥੰਮ੍ਹ ਦੇ ਉੱਤੇ ਖਲੋ ਗਿਆ ਅਤੇ ਉਸ ਨੇ ਯਾਹਵੇਹ ਦੀ ਹਜ਼ੂਰੀ ਵਿੱਚ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਾਹਵੇਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਾਂ, ਨਿਯਮਾਂ ਅਤੇ ਫ਼ਰਮਾਨਾਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਨਾਲੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾਂ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ।

4ਰਾਜੇ ਨੇ ਹਿਲਕੀਯਾਹ ਪ੍ਰਧਾਨ ਜਾਜਕ, ਅਗਲੇ ਦਰਜੇ ਤੇ ਜਾਜਕਾਂ ਅਤੇ ਦਰਬਾਨਾਂ ਨੂੰ ਹੁਕਮ ਦਿੱਤਾ ਕਿ ਉਹ ਬਆਲ ਅਤੇ ਅਸ਼ੇਰਾਹ ਲਈ ਬਣਾਈਆਂ ਸਾਰੀਆਂ ਵਸਤੂਆਂ ਅਤੇ ਸਾਰੇ ਤਾਰਿਆਂ ਵਾਲੇ ਤਸਵੀਰਾਂ ਨੂੰ ਯਾਹਵੇਹ ਦੇ ਭਵਨ ਵਿੱਚੋਂ ਹਟਾਉਣ। ਉਸ ਨੇ ਉਹਨਾਂ ਨੂੰ ਯੇਰੂਸ਼ਲੇਮ ਤੋਂ ਬਾਹਰ ਕਿਦਰੋਨ ਘਾਟੀ ਦੇ ਖੇਤਾਂ ਵਿੱਚ ਸਾੜ ਦਿੱਤਾ ਅਤੇ ਰਾਖ ਬੈਤਏਲ ਵਿੱਚ ਲੈ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.