18ਤਾਂ ਉਹ ਨੇ ਆਖਿਆ, “ਉਸ ਨੂੰ ਵਿਸ਼ਰਾਮ ਕਰਨ ਦਿਓ, ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ” ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ।
19ਜਿਵੇਂ ਕਿ ਉਸਨੇ ਬੈਤਏਲ ਵਿੱਚ ਕੀਤਾ ਸੀ, ਯੋਸ਼ੀਯਾਹ ਨੇ ਉਹਨਾਂ ਉੱਚੇ ਸਥਾਨਾਂ ਦੇ ਸਾਰੇ ਮੰਦਰਾਂ ਨੂੰ ਹਟਾ ਦਿੱਤਾ ਜੋ ਇਸਰਾਏਲ ਦੇ ਰਾਜਿਆਂ ਨੇ ਸਾਮਰਿਯਾ ਦੇ ਕਸਬਿਆਂ ਵਿੱਚ ਬਣਾਏ ਸਨ ਅਤੇ ਜਿਨ੍ਹਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ ਸੀ।
20ਯੋਸ਼ੀਯਾਹ ਨੇ ਉਹਨਾਂ ਉੱਚੀਆਂ ਥਾਵਾਂ ਦੇ ਸਾਰੇ ਜਾਜਕਾਂ ਨੂੰ ਜਗਵੇਦੀਆਂ ਉੱਤੇ ਵੱਢ ਸੁੱਟਿਆ ਅਤੇ ਉਹਨਾਂ ਉੱਤੇ ਮਨੁੱਖੀ ਹੱਡੀਆਂ ਨੂੰ ਸਾੜ ਦਿੱਤਾ। ਫਿਰ ਉਹ ਯੇਰੂਸ਼ਲੇਮ ਵਾਪਸ ਚਲਾ ਗਿਆ।
21ਰਾਜੇ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ, “ਆਪਣੇ ਪਰਮੇਸ਼ਵਰ ਦੇ ਲਈ ਪਸਾਹ ਦਾ ਤਿਉਹਾਰ ਮਨਾਓ, ਜਿਵੇਂ ਕਿ ਨੇਮ ਦੀ ਇਸ ਪੋਥੀ ਵਿੱਚ ਲਿਖਿਆ ਹੋਇਆ ਹੈ।”
22ਨਾ ਤਾਂ ਇਸਰਾਏਲ ਦੀ ਅਗਵਾਈ ਕਰਨ ਵਾਲੇ ਨਿਆਂਈਆਂ ਦੇ ਦਿਨਾਂ ਵਿੱਚ ਅਤੇ ਨਾ ਹੀ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹਾ ਪਸਾਹ ਮਨਾਇਆ ਗਿਆ ਸੀ।