2 ਰਾਜਿਆਂ 23

ਰਾਜੇ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ, “ਆਪਣੇ ਪਰਮੇਸ਼ਵਰ ਦੇ ਲਈ ਪਸਾਹ ਦਾ ਤਿਉਹਾਰ ਮਨਾਓ, ਜਿਵੇਂ ਕਿ ਨੇਮ ਦੀ ਇਸ ਪੋਥੀ ਵਿੱਚ ਲਿਖਿਆ ਹੋਇਆ ਹੈ।”

2 Kings 23:21 (UKJV) And the king commanded all the people, saying, Keep the passover unto the LORD your God, as it is written in the book of this covenant.

19ਜਿਵੇਂ ਕਿ ਉਸਨੇ ਬੈਤਏਲ ਵਿੱਚ ਕੀਤਾ ਸੀ, ਯੋਸ਼ੀਯਾਹ ਨੇ ਉਹਨਾਂ ਉੱਚੇ ਸਥਾਨਾਂ ਦੇ ਸਾਰੇ ਮੰਦਰਾਂ ਨੂੰ ਹਟਾ ਦਿੱਤਾ ਜੋ ਇਸਰਾਏਲ ਦੇ ਰਾਜਿਆਂ ਨੇ ਸਾਮਰਿਯਾ ਦੇ ਕਸਬਿਆਂ ਵਿੱਚ ਬਣਾਏ ਸਨ ਅਤੇ ਜਿਨ੍ਹਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ ਸੀ।

20ਯੋਸ਼ੀਯਾਹ ਨੇ ਉਹਨਾਂ ਉੱਚੀਆਂ ਥਾਵਾਂ ਦੇ ਸਾਰੇ ਜਾਜਕਾਂ ਨੂੰ ਜਗਵੇਦੀਆਂ ਉੱਤੇ ਵੱਢ ਸੁੱਟਿਆ ਅਤੇ ਉਹਨਾਂ ਉੱਤੇ ਮਨੁੱਖੀ ਹੱਡੀਆਂ ਨੂੰ ਸਾੜ ਦਿੱਤਾ। ਫਿਰ ਉਹ ਯੇਰੂਸ਼ਲੇਮ ਵਾਪਸ ਚਲਾ ਗਿਆ।

21ਰਾਜੇ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ, “ਆਪਣੇ ਪਰਮੇਸ਼ਵਰ ਦੇ ਲਈ ਪਸਾਹ ਦਾ ਤਿਉਹਾਰ ਮਨਾਓ, ਜਿਵੇਂ ਕਿ ਨੇਮ ਦੀ ਇਸ ਪੋਥੀ ਵਿੱਚ ਲਿਖਿਆ ਹੋਇਆ ਹੈ।”

22ਨਾ ਤਾਂ ਇਸਰਾਏਲ ਦੀ ਅਗਵਾਈ ਕਰਨ ਵਾਲੇ ਨਿਆਂਈਆਂ ਦੇ ਦਿਨਾਂ ਵਿੱਚ ਅਤੇ ਨਾ ਹੀ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹਾ ਪਸਾਹ ਮਨਾਇਆ ਗਿਆ ਸੀ।

23ਪਰ ਰਾਜਾ ਯੋਸ਼ੀਯਾਹ ਦੇ ਅਠਾਰਵੇਂ ਸਾਲ ਵਿੱਚ, ਇਹ ਪਸਾਹ ਯੇਰੂਸ਼ਲੇਮ ਵਿੱਚ ਯਾਹਵੇਹ ਲਈ ਮਨਾਇਆ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.